Tuesday, April 22, 2025

Chandigarh

20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ, BDPO 'ਤੇ ਵੀ ਕੇਸ ਦਰਜ 

March 06, 2025 01:02 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਰਿਸ਼ਵਤਖੋਰੀ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਐਸ.ਏ.ਐਸ. ਨਗਰ ਧਨਵੰਤ ਸਿੰਘ ‘ਤੇ ਵੀ ਸਹਿ-ਦੋਸ਼ੀ ਵਜੋਂ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਾਜ਼ਮਾਂ ਨੂੰ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਨੇ ਸਾਲ 2018-2023 ਤੱਕ ਗ੍ਰਾਮ ਪੰਚਾਇਤ ਵੱਲੋਂ ਕੀਤੇ ਵਿਕਾਸ ਕਾਰਜਾਂ ਲਈ ਵਰਤੀਆਂ ਗਈਆਂ ਗ੍ਰਾਂਟਾਂ ਸਬੰਧੀ ਵਰਤੋਂ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀ.ਐਨ.ਐਸ. ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ NRI ਮਿਲਣੀ ਕਰਵਾਈ

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 39.15 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਸਰਕਾਰ ਦੀ ਅਣਗਹਿਲੀ ਕਾਰਨ ਵਾਪਰ ਰਹੀਆਂ ਹਨ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ : ਬਲਬੀਰ ਸਿੱਧੂ

ADC ਅਨਮੋਲ ਧਾਲੀਵਾਲ ਵੱਲੋਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨੀਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ

ਜ਼ਿਲ੍ਹਾ ਪੁਲਿਸ ਸ਼ਨੀਵਾਰ ਨੂੰ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਹੱਲ ਲਈ ਪੁਲਿਸ ਸਟੇਸ਼ਨ ਪੱਧਰੀ ਸਮਾਧਾਨ ਕੈਂਪ ਲਗਾਏਗੀ