ਸੀਐਮ ਨੇ ਵਾਇਸ ਚਾਂਸਲਰਾਂ ਤੋਂ ਵਿਦਿਆਰਥੀਆਂ ਲਈ ਸਿਖਿਆ, ਖੋਜ, ਨਵਾਚਾਰ ਅਤੇ ਸਕਿਲ ਵਿਕਾਸ 'ਤੇ ਧਿਆਨ ਕੇਂਦ੍ਰਿਤ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸੂਬੇ ਵਿਚ ਭਾਰਤੀ ਤਕਨਾਲੋਜੀ ਸੰਸਥਾਨ (ਆਈਆਈਟੀ) ਪਰਿਸਰ ਦੀ ਸਥਾਪਨਾ ਲਈ ਇੱਕ ਪ੍ਰਸਤਾਵ ਤਿਆਰ ਕਰ ਕੇਂਦਰ ਸਰਕਾਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਇਸ ਪਹਿਲ ਲਈ ਜਰੂਰੀ ਭੂਮੀ ਉਪਲਬਧ ਕਰਾਉਣ ਲਈ ਤਿਆਰ ਹੈ।
ਮੁੱਖ ਮੰਤਰੀ ਅੱਜ ਇੱਥੇ ਉੱਚੇਰੀ ਸਿਖਿਆ ਵਿਭਾਗ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਮੀਟਿੰਗ ਵਿਚ ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ ਵੀ ਮੌਜੂਦ ਸਨ। ਮੀਟਿੰਗ ਵਿਚ ਰਾਜ ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰ ਅਤੇ ਰਜਿਸਟਰਾਰ ਦੇ ਨਾਲ-ਨਾਲ ਵੱਖ-ਵੱਖ ਜਿਲ੍ਹਿਆਂ ਦੇ ਜਿਲ੍ਹਾ ਸਿਖਿਆ ਅਧਿਕਾਰੀ ਵੀ ਸ਼ਾਮਿਲ ਹੋਏ।
ਮੁੱਖ ਮੰਤਰੀ ਨੇ ਇਸ ਗੱਲ 'ਤੇ ਜੋਰ ਦਿੱਤਾ ਕਿ ਆਈਆਈਟੀ ਦੀ ਸਥਾਪਨਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ, ਵਿਸ਼ਵ ਪੱਧਰੀ ਤਕਨੀਕੀ ਸਿਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੁੰ ਇੰਜੀਨੀਅਰਿੰਗ ਅਤੇ ਤਕਨਾਲੋਜੀ ਦੇ ਖੇਤਰ ਵਿਚ ਕੈਰਿਅਰ ਲਈ ਜਰੂਰੀ ਸਕਿਲ ਅਤੇ ਗਿਆਨ ਨਾਲ ਲੈਸ ਕਰਨ ਲਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਯੂਨੀਵਰਸਿਟੀਆਂ ਵਿਚ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਕੇ ਉੱਚੇਰੀ ਸਿਖਿਆ ਦੇ ਕੌਮਾਂਤਰੀਕਰਣ ਦੀ ਦਿਸ਼ਾ ਵਿਚ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਣ ਸਿਖਿਆ ਪ੍ਰਦਾਨ ਕਰਨ ਲਈ ਕਈ ਮਹਤੱਵਪੂਰਣ ਕਦਮ ਚੁੱਕੇ ਹਨ, ਜਿਸ ਦੇ ਨਤੀਜੇਵਜੋ ਸਰਕਾਰੀ ਵਿਦਿਅਕ ਸੰਸਥਾਨਾਂ ਵਿਚ ਨੌਜੁਆਨਾਂ ਦਾ ਭਰੋਸਾ ਵਧਿਆ ਹੈ।
ਮੁੱਖ ਮੰਤਰੀ ਨੇ ਵਾਇਸ ਚਾਂਸਲਰਾਂ ਤੋਂ ਨਾ ਸਿਰਫ ਸਿਖਿਆ 'ਤੇ ਸਗੋ ਵਿਦਿਆਰਥੀਆਂ ਲਈ ਖੋਜ, ਨਵਾਚਾਰ ਅਤੇ ਸਕਿਲ ਵਿਕਾਸ 'ਤੇ ਵੀ ਧਿਆਨ ਕੇਂਦ੍ਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇੰਨ੍ਹਾਂ ਉਦੇਸ਼ਾਂ ਲਈ ਇੱਕ ਵੱਖ ਕੋਸ਼ ਅਲਾਟਮੈਂਟ ਕਰਨ ਦੀ ਜਰੂਰਤ 'ਤੇ ਜੋਰ ਦਿੱਤਾ।
ਉਨ੍ਹਾਂ ਨੇ ਵਾਇਸ ਚਾਂਸਲਰਾਂ ਨੂੰ ਵਿਦਿਆਰਥੀਆਂ ਨੂੰ ਆਪਣਾ ਸਟਾਰਟ ਅੱਪ ਸਥਾਪਿਤ ਕਰਨ ਲਈ ਪ੍ਰੇਰਿਤ ਕਰਨ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਕਈ ਨੌਜੁਆਨ ਬਿਨ੍ਹਾ ਕਿਸੇ ਸ਼ੁਰੂਆਤੀ ਨਿਵੇਸ਼ ਦੇ ਚੰਗੀ ਖਾਸੀ ਆਮਦਨ ਕਮਾ ਰਹੇ ਹਨ।
ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਡੀ ਗਿਣਤੀ ਵਿਚ ਵਿਦੇਸ਼ੀ ਵਿਦਿਆਰਥੀਆਂ ਨੂੰ ਸਮਾਯੋਜਿਤ ਕਰਨ ਲਈ ਯੂਨੀਵਰਸਿਟੀਆਂ ਵਿਚ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਕੇ ਉੱਚੇਰੀ ਸਿਖਿਆ ਦੇ ਕੌਮਾਂਤਰੀਕਰਣ ਦੀ ਦਿਸ਼ਾ ਵਿਚ ਕੰਮ ਕਰੇਗੀ। ਰੁ੧ਗਾਰ ਸਮਰੱਥਾ ਵਧਾਉਣ ਲਈ ਨੌਜੁਆਨਾਂ ਦਾ ਸਕਿਲ ਵਿਕਾਸ ਜਰੂਰੀ ਹੈ। ਮੁੱਖ ਮੰਤਰੀ ਨੇ ਨੌਜੁਆਨਾਂ ਨੂੰ ਰੁਜਗਾਰ ਸਮਰੱਥਾ ਵਧਾਉਣ ਲਈ ਸਕਿਲ ਵਿਕਾਸ ਦੇ ਮਹਤੱਵ 'ਤੇ ਵੀ ਜੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਾਂ ਲਈ ਅਨੁਕੂਲ ਮਾਹੌਲ ਤਿਆਰ ਕੀਤਾ ਹੈ, ਜਿਸ ਨਾਲ ਹਰਿਆਣਾ ਭਾਰਤੀ ਅਤੇ ਕੌਮਾਂਤਰੀ ਦੋਵਾਂ ਕੰਪਨੀਆਂ ਲਈ ਆਪਣੀ ਇਕਾਈਆਂ ਸਥਾਪਿਤ ਕਰਨ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ। ਇਸ ਵਾਧੇ ਨੇ ਉਦਯੋਗਾਂ ਦੀ ਵੱਧਦੀ ਜਰੂਰਤਾਂ ਨੂੰ ਪੂਰਾ ਕਰਨ ਲਈ ਟ੍ਰੇਨਡ ਜਨਸ਼ਕਤੀ ਦੀ ਮੰਗ ਪੈਦਾ ਕੀਤੀ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਸਕਿਲ ਸਿਖਿਆ ਪ੍ਰਦਾਨ ਕਰਨ ਲਈ ਪਲਵਲ ਜਿਲ੍ਹੇ ਦੇ ਦੁਧੌਲਾ ਪਿੰਡ ਵਿਚ ਸ੍ਰੀ ਵਿਸ਼ਵਕਰਮਾ ਸਕਿਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਹੈ। ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਯੂਨੀਵਰਸਿਟੀ ਵਿਚ ਮੌਜੂਦਾ ਵਿਚ ਵੱਖ-ਵੱਖ ਸਮੇਂ ਦੇ 43 ਤਕਨੀਕੀ ਕੋਰਸ ਚਲਾਏ ਜਾ ਰਹੇ ਹਨ ਅਤੇ ਵੱਖ-ਵੱਖ ਉਦਯੋਗਾਂ ਦੇ ਨਾਲ 200 ਸਮਝੌਤਾ ਮੈਮੋ 'ਤੇ ਹਸਤਾਖਰ ਕੀਤੇ ਹਨ। ਯੂਨੀਵਰਸਿਟੀ ਨੇ ਆਪਣੇ ਵਿਦਿਆਰਥੀਆਂ ਲਈ 81 ਫੀਸਦੀ ਦੀ ਪ੍ਰਭਾਵੀਸ਼ਾਲੀ ਪਲੇਸਮੈਂਟ ਦਰ ਹਾਸਲ ਕੀਤੀ ਹੈ। ਇਸ ਤੋਂ ਇਲਾਵਾ, ਯੂਨੀਵਰਸਿਟੀ ਖੇਤਰ ਵਿਚ ਬੰਚਾਰੀ ਲੋਕ ਨਾਚ ਨੂੰ ਪ੍ਰੋਤਸਾਹਨ ਦੇ ਕੇ ਸਥਾਨਕ ਕਲਾ ਨੂੰ ਮੁੜ ਜਿੰਦਾ ਕਰਨ ਲਈ ਸਰਗਰਮ ਰੂਪ ਨਾਲ ਕੰਮ ਕਰ ਰਹੀ ਹੈ।
ਅਧਿਆਪਕਾਂ ਤੋਂ ਵਿਦਿਆਰਥੀਆਂ ਨੁੰ ਵੱਖ-ਵੱਖ ਕੈਰਿਅਰ ਵਿਕਲਪਾਂ 'ਤੇ ਮਾਰਗਦਰਸ਼ਨ ਕਰਨ ਦੀ ਅਪੀਲ ਕੀਤੀ
ਵਿਦਿਆਰਥੀ ਕੰਸਲਟੇਸ਼ਨ ਦੇ ਮਹਤੱਵ 'ਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਅਧਿਆਪਕਾਂ ਤੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਲਈ ਉਪਲਬਧ ਵੱਖ-ਵੱਖ ਕੈਰਿਅਰ ਵਿਕਲਪਾਂ 'ਤੇ ਮਾਰਗਦਰਸ਼ਨ ਕਰਨ, ਉਨ੍ਹਾਂ ਨੂੰ ਭਵਿੱਖ ਲਈ ਸਹੀ ਰਸਤਾ ਚੁਨਣ ਅਤੇ ਗੁਮਰਾਹ ਹੋਣ ਤੋਂ ਬਚਣ ਵਿਚ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਪੜਾਅਵਾਰ ਢੰਗ ਨਾਲ ਪੂਰੇ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿਚ ਈ-ਲਾਇਬ੍ਰੇਰੀ ਖੋਲਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਅਗਾਮੀ ਰਾਜ ਬਜਟ ਲਈ ਵਾਇਸ ਚਾਂਸਲਰਾਂ ਤੋਂ ਸੁਝਾਅ ਮੰਗੇ, ਵਧੀਆ ਸੁਝਾਆਂ ਨੁੰ ਡਾਮਿਲ ਕਰਨ ਦਾ ਭਰੋਸਾ ਦਿੱਤਾ
ਮੀਟਿੰਗ ਵਿਚ ਮੁੱਖ ਮੰਤਰੀ ਨੇ ਅਗਾਮੀ ਰਾਜ ਬਜਟ ਲਈ ਵਾਇਸ ਚਾਂਸਲਰਾਂ ਤੋਂ ਸੁਝਾਅ ਵੀ ਮੰਗੇ ਅਤੇ ਭਰੋਸਾ ਦਿੱਤਾ ਕਿ ਵਧੀਆ ਸੁਝਾਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਉਨ੍ਹਾਂ ਨੇ ਵੱਖ-ਵੱਖ ਹਿੱਤਧਾਰਕ ਸਮੂਹਾਂ ਦੇ ਨਾਲ ਪ੍ਰੀ-ਬਜਟ ਕੰਸਲਟੇਸ਼ਨ ਮੀਟਿੰਗ ਕੀਤੀ ਹੈ, ਤਾਂ ਜੋ ਉਨ੍ਹਾਂ ਦੇ ਬਹੁਮੁੱਲੇ ਸੁਝਾਅ ਇੱਕਠਾ ਕੀਤੇ ਜਾ ਸਕੇ। ਇਸ ਤੋਂ ਇਲਾਵਾ, ਆਨਲਾਇਨ ਪੋਰਟਲ ਰਾਹੀਂ ਸੁਝਾਅ ਮੰਗੇ ਗਏ ਹਨ, ਜਿਸ 'ਤੇ ਪਹਿਲਾਂ ਹੀ ਲਗਭਗ 10,000 ਪੇਸ਼ਗੀਆਂ ਪ੍ਰਾਪਤ ਹੋ ਚੁੱਕੀਆਂ ਹਨ।
ਮੀਟਿੰਗ ਵਿਚ ਉੱਚ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀਤ ਗਰਗ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ, ਸੈਕੇਂਡਰੀ ਸਿਖਿਆ ਨਿਦੇਸ਼ਕ ਜਿਤੇਂਦਰ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਰਾਜ ਨਹਿਰੂ, ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਇਯ ਚਾਂਸਲਰ ਅਤੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।