ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿਚ ਰਬੀ ਫਸਲਾਂ ਦੇ ਔਸਤ ਉਤਪਾਦਨ ਦੀ ਸੀਮਾ ਵਿਚ ਵਾਧਾ ਕਰਨ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟਾਇਆ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿਚ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਹੀਂ ਹੋਵੇਗੀ ਅਤੇ ਉਹ ਆਪਣੀ ਫਸਲ ਦਾ ਸਹੀ ਲਾਭ ਪ੍ਰਾਪਤ ਕਰ ਸਕਣਗੇ।
ਸ੍ਰੀ ਰਾਣਾ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਫਸਲਾਂ ਦੇ ਬਿਹਤਰ ਮਾਰਕਟਿੰਗ ਦੀ ਦਿਸ਼ਾ ਵਿਚ ਇੱਕ ਵੱਡਾ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫੈਸਲੇ ਨਾਲ ਨਾ ਸਿਰਫ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਮਿਲੇਗਾ, ਸਗੋ ਹਰਿਆਣਾ ਨੂੰ ਖੇਤੀਬਾੜੀ ਖੇਤਰ ਵਿਚ ਹੋਰ ਵੱਧ ਮਜਬੂਤੀ ਮਿਲੇਗੀ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਲਗਾਤਾਰ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਹਾਲ ਹੀ ਵਿਚ ਐਮਐਸਪੀ 'ਤੇ ਸਾਰੀ ਫਸਲਾਂ ਦੀ ਖਰੀਦ, ਘੱਟੋ ਘੱਟ ਸਹਾਇਕ ਮੁੱਲ ਵਧਾਉਣ ਅਤੇ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਤਕਨੀਕਾਂ ਨਾਲ ਜੋੜਨ ਵਰਗੇ ਫੈਸਲੇ ਸਰਕਾਰ ਦੀ ਕਿਸਾਨ ਹਿਤੇਸ਼ੀ ਨੀਤੀਆਂ ਨੂੰ ਦਰਸ਼ਾਉਂਦੇ ਹਨ।