ਸੁਨਾਮ : ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰੀ ਕਮੇਟੀ ਸੁਨਾਮ ਮੇਨ ਵੱਲੋਂ ਸ਼ਹੀਦ ਊਧਮ ਸਿੰਘ ਦੀ ਸੂਰਬੀਰਤਾ ਨੂੰ ਸਮਰਪਿਤ ਬਹਾਦਰੀ ਦਿਵਸ 9 ਮਾਰਚ ਨੂੰ ਮਨਾਇਆ ਜਾਵੇਗਾ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯਾਦਗਾਰੀ ਕਮੇਟੀ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਨੇ ਦੱਸਿਆ ਕਿ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਦੀ ਸੂਰਬੀਰਤਾ ਨੂੰ ਸਮਰਪਿਤ ‘ਬਹਾਦਰੀ ਦਿਵਸ’ 9 ਮਾਰਚ ਦਿਨ ਐਤਵਾਰ ਨੂੰ ‘ਸ਼ਿਵ ਨਿਕੇਤਨ ਧਰਮਸ਼ਾਲਾ’ ਸੁਨਾਮ ਵਿਖੇ ਮਨਾਇਆ ਜਾਵੇਗਾ। ਪ੍ਰੋਗਰਾਮ ਦੇ ਮੁੱਖ ਮਹਿਮਾਨ ਜਗਦੀਪ ਸਿੰਘ ਗੋਲਡੀ ਕੰਬੋਜ ਐਮ.ਐਲ.ਏ. ਜਲਾਲਬਾਦ ਹੋਣਗੇ ਅਤੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਦੀਦਾਰ ਸਿੰਘ ਨਲਵੀ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ. ਮਲਕੀਤ ਥਿੰਦ, ਜ਼ਿਲ੍ਹਾ ਪ੍ਰਧਾਨ ਆਪ ਫਿਰੋਜਪੁਰ ਵਿਸ਼ੇਸ ਮਹਿਮਾਨ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਤੋਂ ਸ਼ਹੀਦ ਊਧਮ ਸਿੰਘ ਨਾਲ ਸੰਬੰਧਿਤ ਕਮੇਟੀਆਂ ਪ੍ਰੋਗਰਾਮ ਵਿੱਚ ਸ਼ਾਮਿਲ ਹੋਣਗੀਆਂ। ਸ਼ਿਵ ਨਿਕੇਤਨ ਧਰਮਸ਼ਾਲਾ ਤੋਂ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਤੱਕ ਚੇਤਨਾ ਮਾਰਚ ਕੱਢਿਆ ਜਾਵੇਗਾ।