ਸੁਨਾਮ : ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨਾਲ ਸਬੰਧਿਤ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਕਾਇਮ ਕੀਤੀ ਆਲ ਇੰਡੀਆ ਕਾਂਗਰਸ ਕਮੇਟੀ ਵਿੱਚ ਵੱਖਰੇ ਵਿਭਾਗ ਦੀ ਜ਼ਿੰਮੇਵਾਰੀ ਸੀਨੀਅਰ ਕਾਂਗਰਸੀ ਆਗੂ, ਸਾਬਕਾ ਸੰਸਦ ਮੈਂਬਰ, ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਸੌਂਪਣ ਦੇ ਫੈਸਲੇ ਨਾਲ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਬਲਾਕ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਸੀਨੀਅਰ ਆਗੂ ਸੁਰਿੰਦਰ ਸਿੰਘ ਭਰੂਰ, ਭਰਤ ਗਰਗ ਆਦਿ ਨੇ ਵਿਜੇਇੰਦਰ ਸਿੰਗਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਕਤ ਆਗੂਆਂ ਨੇ ਦੱਸਿਆ ਕਿ ਨਵੇਂ ਅਹੁਦੇ ਦੇ ਨਾਲ ਹੀ ਵਿਜੇਇੰਦਰ ਸਿੰਗਲਾ ਕੋਲ ਆਲ ਇੰਡੀਆ ਦੇ ਸੰਯੁਕਤ ਖਜ਼ਾਨਚੀ ਦੀ ਪਿਛਲੀ ਜ਼ਿੰਮੇਵਾਰੀ ਵੀ ਬਰਕਰਾਰ ਰੱਖੀ ਗਈ ਹੈ। ਉਨ੍ਹਾਂ ਆਖਿਆ ਕਿ ਵਿਜੇਇੰਦਰ ਸਿੰਗਲਾ ਪਾਰਟੀ ਦੀ ਪੂਰੀ ਤਨਦੇਹੀ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਪਾਰਟੀ ਹਾਈਕਮਾਂਡ ਵੱਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਵਿਜੇ ਇੰਦਰ ਸਿੰਗਲਾ ਇੱਕ ਦੂਰਅੰਦੇਸ਼ੀ, ਸਿਆਣੇ ਅਤੇ ਨਿਪੁੰਨ ਆਗੂ ਹਨ, ਜਦੋਂ ਵੀ ਪਾਰਟੀ ਨੇ ਉਨ੍ਹਾਂ ਨੂੰ ਕੋਈ ਜ਼ਿੰਮੇਵਾਰੀ ਸੌਂਪੀ ਹੈ, ਉਨ੍ਹਾਂ ਨੇ ਹਮੇਸ਼ਾ ਪਾਰਟੀ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹੁੰਦਿਆਂ ਕਈ ਵੱਡੇ ਪ੍ਰਾਜੈਕਟ ਸੰਗਰੂਰ ਇਲਾਕੇ ਵਿੱਚ ਲਿਆਉਣ ਤੋਂ ਇਲਾਵਾ ਵਿਕਾਸ ਕਾਰਜ਼ ਕਰਵਾਕੇ ਪਾਰਟੀ ਦਾ ਨਾਮ ਰੌਸ਼ਨ ਕੀਤਾ ਅਤੇ ਸੰਗਰੂਰ ਸੰਸਦੀ ਹਲਕੇ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਦਿੱਤੀ। ਕਾਂਗਰਸ ਆਗੂਆਂ ਨੇ ਦੱਸਿਆ ਕਿ ਸੰਗਰੂਰ ਵਿੱਚ ਐਸਟ੍ਰੋਟਰਫ ਸਟੇਡੀਅਮ, ਪੀਜੀਆਈ ਸੈਟੇਲਾਈਟ ਸੈਂਟਰ, ਹੋਮੀ ਭਾਬਾ ਸੈਂਟਰ ਵਰਗੇ ਮੈਗਾ ਪ੍ਰੋਜੈਕਟ ਦਿੱਤੇ ਗਏ। ਜਿਸ ਨੂੰ ਦਹਾਕਿਆਂ ਤੱਕ ਯਾਦ ਰੱਖਿਆ ਜਾਵੇਗਾ।