Tuesday, April 01, 2025
BREAKING NEWS
ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Chandigarh

ਟ੍ਰੈਫਿਕ ਪੁਲਿਸ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਲਗਾ ਕੇ ਕੀਤਾ ਗਿਆ ਜਾਗਰੂਕ 

March 08, 2025 12:57 PM
SehajTimes

ਐਸ.ਏ.ਐਸ.ਨਗਰ : ਸ੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ ਪੀ.ਪੀ.ਐਸ. ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਅੱਜ ਗੌਰਮਿੰਟ ਕਾਲਜ ਮੋਹਾਲੀ, ਫੇਜ਼-6 ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਪਦੇਸ਼ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਕਾਲਜ   ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕਾਲਜਾਂ ਵਿੱਚ ਕੁਝ ਗਲਤ ਅਨਸਰਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਤੇ ਲਗਾ ਦਿੱਤਾ ਜਾਂਦਾ ਹੈ, ਇਸ ਲਈ ਕਾਲਜ ਵਿੱਚ ਅਜਿਹੇ ਮਾੜੇ ਅਨਸਰਾਂ ਤੋਂ ਆਪਣਾ ਬਚਾਅ ਰੱਖੋ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।

ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈ ਗਈ  Scheme for Grant of Award to the Good Samaritan ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਇਸ ਮੌਕੇ ਤੇ ਗੌਰਮਿੰਟ ਕਾਲਜ ਮੋਹਾਲੀ, ਫੇਸ 6, ਜਿਲ੍ਹਾ ਐਸ ਏ ਐਸ ਨਗਰ ਕਾਲਜ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਨੇ ਡੀ ਐਸ ਪੀ ਟ੍ਰੈਫਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ।  ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਉਹ ਆਪਣੇ-ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ ਕੇ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ।

 

Have something to say? Post your comment

 

More in Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਭਾਜਪਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਮਾਨ ਸਰਕਾਰ': ਬਲਬੀਰ ਸਿੰਘ ਸਿੱਧੂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਪੰਜਾਬ ‘ਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ : CM ਮਾਨ

ਸੀ ਐਮ ਦੀ ਯੋਗਸ਼ਾਲਾ” ਨੇ ਮਿਊਂਸੀਪਲ ਹਾਈਟਸ, ਐਸ ਏ ਐਸ ਨਗਰ ਵਿਖੇ ਇੱਕ ਸਾਲ ਪੂਰਾ ਕੀਤਾ