ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ ਨੂੰ ਮਿਲਦੀ ਸ਼ਾਂਤੀ ਦਾ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਵੱਡਾ ਰੋਲ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਚਲਾਈ ਜਾ ਰਹੀ ਸੀ ਐੱਮ ਦੀ ਯੋਗਸ਼ਾਲਾ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਮਾਹਿਰ ਟ੍ਰੇਨਰ ਲੋਕਾਂ ਨੂੰ ਯੋਗ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੋਹਾਲੀ ਵਿਖੇ ‘ਸੀ ਐਮ ਦੀ ਯੋਗਸ਼ਾਲਾ’ ਲਈ ਟ੍ਰੇਨਰ ਸੋਨੀਆ ਵੱਲੋਂ ਨਯਾਂ ਗਾਂਓ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਪ੍ਰਾਚੀਨ ਪੰਚਮੁਖੀ, ਸ਼ਿਵ ਮੰਦਿਰ, ਮੇਨ ਮਾਰਕੀਟ ਵਿਖੇ ਪਹਿਲੀ ਕਲਾਸ ਸਵੇਰੇ 10.55 ਤੋਂ 11.55 ਵਜੇ ਤੱਕ, ਦੂਸਰੀ ਕਲਾਸ ਆਦਰਸ਼ ਨਗਰ, ਨੇੜੇ ਬਾਬਾ ਬਾਲਕ ਨਾਥ ਮੰਦਿਰ ਵਿਖੇ ਦੁਪਿਹਰ 12.10 ਤੋਂ 01.10 ਵਜੇ ਤੱਕ, ਤੀਜੀ ਕਲਾਸ ਆਦਰਸ਼ ਨਗਰ, ਨੇੜੇ ਨੇਗੀ ਜਨਰਲ ਸਟੋਰ ਵਿਖੇ ਦੁਪਹਿਰ 3.00 ਵਜੇ ਤੋਂ 4.00 ਵਜੇ ਤੱਕ ਹੁੰਦੀ ਹੈ। ਚੌਥੀ ਕਲਾਸ ਦੁਪਿਹਰ 04.05 ਤੋਂ 05.05 ਵਜੇ ਤੱਕ ਆਦਰਸ਼ ਨਗਰ ਨੇੜੇ ਨਿਰੰਕਾਰੀ ਭਵਨ ਵਿਖੇ, ਪੰਜਵੀਂ ਕਲਾਸ ਆਦਰਸ਼ ਨਗਰ ਵਿਖੇ ਸ਼ਾਮ ਨੂੰ 5.10 ਤੋਂ 6.10 ਵਜੇ ਤੱਕ ਅਤੇ ਛੇਵੀਂ ਕਲਾਸ ਆਦਰਸ਼ ਨਗਰ ਵਿਖੇ ਸ਼ਾਮ 6.15 ਤੋਂ 7.15 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਲਿਆ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ।
ਐਸ.ਡੀ.ਐਮ ਮੋਹਾਲੀ ਵੱਲੋਂ ਕਿਹਾ ਗਿਆ ਕਿ ਟ੍ਰੇਨਰ ਸੋਨੀਆ ਵੱਲੋਂ ਲੋਕਾਂ ਦੀ ਸਹੂਲਤ ਅਨੁਸਾਰ ਦਿਨ ’ਚ 6 ਯੋਗਾ ਸੈਸ਼ਨ ਲਾ ਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਪਹਿਲੀ ਵਾਰ ਕੀਤਾ ਗਿਆ ਹੈ ਕਿ ਆਮ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਲਈ ਮੁਫ਼ਤ ਯੋਗਾ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ‘ਸੀ ਐਮ ਯੋਗਸ਼ਾਲਾ’ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਯੋਗਾ ਟ੍ਰੇਨਰ ਸੋਨੀਆ ਦਾ ਕਹਿਣਾ ਹੈ ਕਿ ਯੋਗਾ ਨਾਲ ਜੁੜੇ ਲੋਕ ਲਗਾਤਾਰ ਯੋਗ ਅਭਿਆਸ ਨਾਲ ਆਪਣੇ ਆਪ ਨੂੰ ਤੰਦਰੁਸਤ ਮਹਿਸੂਸ ਕਰ ਰਹੇ ਹਨ।
ਉੁਨ੍ਹਾਂ ਦੱਸਿਆ ਕਿ ਆਮ ਲੋਕਾਂ ਦੇ ਰੁਝੇਵਿਆਂ ਨੂੰ ਮੁੱਖ ਰੱਖ ਕੇ ਇਨ੍ਹਾਂ ਸੈਸ਼ਨਾਂ ਦਾ ਸਮਾਂ ਬੜਾ ਲਚਕਦਾਰ ਰੱਖਿਆ ਗਿਆ ਹੈ ਜੋ ਸਵੇਰੇ 10.55 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 7.15 ਵਜੇ ਤੱਕ ਚਲਦੇ ਹਨ। ਉੁਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਇਹ ਸੈਸ਼ਨ ਉਨ੍ਹਾਂ ਦੇ ਘਰਾਂ ਦੇ ਨੇੜੇ ਸਥਿਤ ਪਾਰਕਾਂ, ਕਮਿਊਨਿਟੀ ਸੈਂਟਰਾਂ ਅਤੇ ਧਰਮਸ਼ਾਲਾਵਾਂ ’ਚ ਲਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਯੋਗਾ ਕਲਾਸਾਂ ਦਾ ਲਾਭ ਮਿਲ ਸਕੇ।ਲੋਕ ਮੁਫਤ ਯੋਗ ਸਿਖਲਾਈ ਦਾ ਲਾਭ ਲੈਣ ਲਈ ਟੋਲ-ਫਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕੀਤਾ ਜਾ ਸਕਦਾ ਹੈ।