ਪਟਿਆਲਾ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਸ੍ਰ: ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਦਲਬੀਰ ਕੁਮਾਰ , ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਜੀ ਦੇਖ ਰੇਖ ਹੇਠ ਪੰਜਾਬ ਰਾਜ ਨੂੰ ਡੇਅਰੀ ਸੂਬਾ ਬਣਾਉਣ ਲਈ ਸਰਕਾਰ ਵਲੋਂ ਉਲੀਕੀਆਂ ਅਗਾਂਹਵਧੂ ਸਕੀਮਾਂ ਵਿੱਚ ਕਿਸਾਨਾਂ ਨੂੰ ਭਰਪੂਰ ਵਿੱਤੀ ਲਾਭ ਦੇਣ ਲਈ ਕਦਮ ਚੁੱਕੇ ਗਏ ਹਨ।
ਇਸੇ ਸਕੀਮ ਤਹਿਤ ਮਿਤੀ 10/03/2025 ਤੋਂ ਦੋ ਹਫਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਵੈ ਰੁਜਗਾਰ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ(ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਲਈ ਸਿਖਲਾਈ ਪ੍ਰਾ੍ਰਪਤ ਕਰਨ ਦੇ ਚਾਹਵਾਨ ਉਮੀਦਵਾਰ ਦਫਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, 1 ਫੋਟੋ , ਜਾਤੀ ਸਰਟੀਫਿਕੇਟ ਦੀ ਕਾਪੀ ਦਫਤਰ ਵਿਖੇ ਜਮ੍ਹਾ ਕਰਵਾਉਣ ।ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ।ਟ੍ਰੇਨਿੰਗ ਕਰਨ ਤੋਂ ਬਾਅਦ ਲਾਭਪਾਤਰੀਆਂ ਨੂੰ ਡੀ.ਡੀ-8 ਸਕੀਮ ਅਧੀਨ ਕਰਜਾ ਕੇਸ ਸਪਾਂਸਰ ਕਰਕੇ 2 ਤੋਂ 20 ਪਸ਼ੂਆਂ ਤੱਕ ਜਨਰਲ ਕੈਟਾਗਰੀ ਨੂੰ 25 ਪ੍ਰਤੀਸ਼ਤ ਅਤੇ ਐਸ.ਸੀ ਕੈਟਾਗਰੀ ਨੂੰ 33 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਉਮੀਦਵਾਰ ਦਫਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5, ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਆਪਣੇ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰ. 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ।