Wednesday, March 12, 2025
BREAKING NEWS
ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Chandigarh

ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

March 08, 2025 05:56 PM
SehajTimes

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 170 ਕੈਡਿਟ ਹੁਣ ਤੱਕ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ ਚੇਨਈ ਦੀ ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ (ਓ.ਟੀ.ਏ) ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਲੈਫਟੀਨੈਂਟ ਵਜੋਂ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਇੰਟੀਗ੍ਰੇਟਿਡ ਡਿਫੈਂਸ ਸਟਾਫ਼ ਲੈਫਟੀਨੈਂਟ ਜਨਰਲ ਜੌਹਨਸਨ ਪੀ ਮੈਥਿਊ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ., ਏ.ਵੀ.ਐਸ.ਐਮ., ਵੀ.ਐਸ.ਐਮ., ਵੱਲੋਂ ਕੀਤਾ ਗਿਆ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਾਧਵ ਸ਼ਰਮਾ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਹਾਰਦਿਕ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਲੈਫਟੀਨੈਂਟ ਮਾਧਵ ਸ਼ਰਮਾ ਦੇ ਮਾਤਾ ਸ੍ਰੀਮਤੀ ਗੋਪੀ ਰੰਜਨ ਸਰਕਾਰੀ ਹਾਈ ਸਕੂਲ, ਜੋਗੀ ਚੀਮਾ ਵਿਖੇ ਮੁੱਖ ਅਧਿਆਪਕ ਹਨ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਸ੍ਰੀ ਹਤਿੰਦਰ ਸ਼ਰਮਾ ਹਨ। ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮਾਧਵ ਆਈ.ਬੀ., ਅੰਮ੍ਰਿਤਸਰ ਵਿਖੇ ਸੁਰੱਖਿਆ ਸਹਾਇਕ ਵਜੋਂ ਆਪਣੀ ਸੇਵਾ ਨਿਭਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਮਾਧਵ ਸ਼ਰਮਾ ਦੇ ਕਮਿਸ਼ਨਡ ਹੋਣ ਨਾਲ ਇਸ ਸੰਸਥਾ ਦੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਬਣੇ ਕੈਡਿਟਾਂ ਦੀ ਕੁੱਲ ਗਿਣਤੀ 170 ਹੋ ਗਈ ਹੈ।

ਇਸ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਇਸ ਮਹੀਨੇ ਦੇ ਆਖ਼ਿਰ ਤੱਕ ਸੰਸਥਾ ਦੇ ਦੋ ਕੈਡਿਟ ਓ.ਟੀ.ਏ., ਗਯਾ ਵਿਖੇ ਐਸ.ਐਸ.ਸੀ. ਟੈੱਕ-64 ਕੋਰਸ ਵਿੱਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਦਸੰਬਰ 2024 ਵਿੱਚ ਅੰਡਰਗ੍ਰੈਜੁਏਟ ਸਿਖਲਾਈ ਅਕਾਦਮੀਆਂ ਵਿੱਚ ਸ਼ਾਮਲ ਹੋਣ ਵਾਲੇ 14 ਕੈਡਿਟਾਂ ਤੋਂ ਬਾਅਦ, ਸੰਸਥਾ ਦੇ 32 ਕੈਡਿਟਾਂ ਨੇ ਐਸ.ਐਸ.ਬੀ. ਇੰਟਰਵਿਊ ਪਾਸ ਕਰ ਲਿਆ ਹੈ ਅਤੇ ਇਹ ਕੈਡਿਟ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਸਤੰਬਰ 2024 ਵਿੱਚ ਐਨ.ਡੀ.ਏ. ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਸੰਸਥਾ ਦੇ 34 ਵਿੱਚੋਂ 26 ਕੈਡਿਟ ਨੇ ਐਸ.ਐਸ.ਬੀ. ਇੰਟਰਵਿਊ ਪਾਸ ਕਰਕੇ ਨਵਾਂ ਰਿਕਾਰਡ ਬਣਾਇਆ ਹੈ। 

 

Have something to say? Post your comment

 

More in Chandigarh

ਭੁਪੇਸ਼ ਬਘੇਲ ਜੀ ਦੇ ਘਰ 'ਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਈਡੀ ਛਾਪੇ ਦੀ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ED ਵੱਲੋਂ ਸੁਖਪਾਲ ਖਹਿਰਾ ਦੀ ਚੰਡੀਗੜ੍ਹ ਵਾਲੀ ਕੋਠੀ ਕੀਤੀ ਅਟੈਚ

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ: 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ : ਤਰੁਨਪ੍ਰੀਤ ਸਿੰਘ ਸੌਂਦ

ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈ.ਐਸ.ਬੀ. ਐਸ.ਏ.ਐਸ.ਨਗਰ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ

ਮਾਮਲਾ ਸ਼੍ਰੀ ਗੁਰੂ ਰਵਿਦਾਸ ਜੀ ਦੀ ਤਸਵੀਰ ਨਾਲ ਬਲਟਾਣਾ ‘ਚ ਛੇੜਛਾੜ ਦਾ 

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ