Monday, March 31, 2025
BREAKING NEWS
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

Malwa

ਪੈਨਸ਼ਨਰਾਂ ਨੇ ਆਪ ਸਰਕਾਰ ਨੂੰ ਭੰਡਿਆ 

March 10, 2025 05:16 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਹੋਈ। ਵਿਛੜੇ ਪੈਨਸ਼ਨਰ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪੰਜਾਬ ਪੁਲਿਸ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਥਾਣੇਦਾਰ ਦਰਸ਼ਨ ਸਿੰਘ ਭਰੂਰ ਅਤੇ ਥਾਣੇਦਾਰ ਓਮ ਪ੍ਰਕਾਸ਼ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਅੜੀਅਲ ਵਤੀਰੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਆਖਿਆ ਕਿ ਸੂਬੇ ਦੇ ਮੁੱਖ ਮੰਤਰੀ ਵਾਅਦਿਆਂ ਤੋਂ ਮੁੱਕਰਨ ਦੇ ਮਾਹਿਰ ਵਿਅਕਤੀ ਹਨ ਮੁਲਾਜ਼ਮ ਅਤੇ ਪੈਨਸ਼ਨਰ ਆਮ ਚੋਣਾਂ ਵਿੱਚ ਇਸ ਬਦਲਾ ਲੈਣਗੇ। ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ, ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਪੰਜਾਬ ਦੇ ਵਿੱਤ ਸਕੱਤਰ ਪ੍ਰੇਮ ਅਗਰਵਾਲ, ਚੇਤ ਰਾਮ ਢਿੱਲੋਂ ਅਤੇ ਗਿਰਧਾਰੀ ਲਾਲ ਜਿੰਦਲ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਸੇਵਾ ਮੁਕਤ ਕਰਮਚਾਰੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਡਾਢੇ ਨਰਾਜ਼ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਬਜ਼ਟ ਤੋਂ ਪਹਿਲਾਂ ਰੱਖੇ ਧਰਨੇ ਵਿੱਚ ਪੈਨਸ਼ਨਰ ਭਰਵੀਂ ਸ਼ਮੂਲੀਅਤ ਕਰਨਗੇ। ਇਸ ਮੌਕੇ ਚਮਕੌਰ ਸਿੰਘ ਸਿੱਧੂ, ਪ੍ਰਕਾਸ਼ ਸਿੰਘ ਕੰਬੋਜ਼, ਸੁਖਮਿੰਦਰ ਸਿੰਘ, ਕਸ਼ਮੀਰੀ ਲਾਲ ਬੱਤਰਾ, ਰਜਿੰਦਰ ਕੁਮਾਰ, ਧੰਨ ਸਿੰਘ ਛਾਜਲੀ, ਸੁਬੇਗ ਸਿੰਘ ਥਾਣੇਦਾਰ, ਅਮਰੀਕ ਸਿੰਘ ਖੰਨਾ, ਤਾਰਾ ਸਿੰਘ ਦੌਲੇਵਾਲਾ, ਕੁਲਦੀਪ ਪਾਠਕ, ਬਲਵੰਤ ਸਿੰਘ ਸ਼ੇਰੋਂ, ਬਿੱਕਰ ਸਿੰਘ ਸ਼ੇਰੋਂ, ਪਿਆਰਾ ਸਿੰਘ ਖੋਖਰ, ਜਗਦੇਵ ਸਿੰਘ, ਰਤਨ ਲਾਲ, ਨਰੰਜਨ ਸਿੰਘ, ਕਰਮ ਜੀਤ ਕੌਰ ਧਰਮਗੜ੍ਹ, ਬਲਵੀਰ ਕੌਰ ਜਖੇਪਲ, ਸ਼ਵਿੰਦਰ ਸਿੰਘ ਚੱਠਾ, ਧਰਮ ਸਿੰਘ ਬਖਸ਼ੀ ਵਾਲਾ, ਗੰਗਾ ਰਾਮ, ਕਰਮ ਸਿੰਘ ਛਾਜਲੀ ,ਰਜਿੰਦਰ ਕੁਮਾਰ ਗਰਗ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment