ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕਾਂਗਰਸੀ ਆਗੂ ਸੁਖਪਾਲ ਖਹਿਰਾ ਖਿਲਾਫ ਐਕਸ਼ਨ ਲਿਆ ਗਿਆ ਹੈ। ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਚੰਡੀਗੜ੍ਹ ਵਾਲੀ ਕੋਠੀ ਈਡੀ ਨੇ ਅਟੈਚ ਕੀਤੀ ਹੈ। ਇਸ ਕੋਠੀ ਦੀ ਕੀਮਤ 3 ਕਰੋੜ 82 ਲੱਖ ਦੱਸੀ ਜਾ ਰਹੀ ਹੈ।
ਨਸ਼ਾ ਤਸਕਰੀ ਮਾਮਲੇ ‘ਚ ਈਡੀ ਵੱਲੋਂ ਸੁਖਪਾਲ ਖਹਿਰਾ ਖਿਲਾਫ ਸ਼ਿਕੰਜਾ ਕਸਿਆ ਗਿਆ ਹੈ। ਇਸ ‘ਤੇ ਖਹਿਰਾ ਦਾ ਕਹਿਣਾ ਹੈ ਕਿ ਮੈਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ ਮੇਰੇ ਖਿਲਾਫ਼ ਸਾਜ਼ਿਸ਼ ਕੀਤੀ ਜਾ ਰਹੀ ਹੈ।