ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। 'ਭਾਰਤ ਵਿੱਚ ਨਾਗਰਿਕ ਕੇਂਦਰਿਤ ਸ਼ਾਸਨ' ਵਿਸ਼ੇ ਉੱਤੇ ਇਹ ਭਾਸ਼ਣ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਤੋਂ ਪੁੱਜੇ ਡਾ. ਰਾਜਬੀਰ ਸਿੰਘ ਦਲਾਲ ਵੱਲੋਂ ਦਿੱਤਾ ਗਿਆ।
ਵਿਭਾਗ ਮੁਖੀ ਡਾ. ਰੇਣੂ ਨੇ ਦੱਸਿਆ ਕਿ ਇਹ ਭਾਸ਼ਣ ਜਿੱਥੇ ਜਾਣਕਾਰੀ ਭਰਪੂਰ ਸੀ ਉੱਥੇ ਹੀ iਵਿਦਆਰਥੀਆਂ ਲਈ ਵਿਚਾਰ-ਉਤੇਜਕ ਵੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਭਾਸ਼ਣ ਵਿੱਚੋਂ ਪ੍ਰਾਪਤ ਗਿਆਨ ਨਾਲ਼ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਸ਼ਾਸਨ ਪ੍ਰਣਾਲੀਆਂ ਬਣਾਉਣ ਵਿੱਚ ਨਾਗਰਿਕਾਂ ਦੀ ਮਹੱਤਵਪੂਰਨ ਭੂਮਿਕਾ ਅਤੇ ਸਰਕਾਰੀ ਆਪਸੀ ਤਾਲਮੇਲ ਦੀ ਵਿਆਪਕ ਸਮਝ ਪ੍ਰਦਾਨ ਹੋਈ ਹੈ। ਉਨ੍ਹਾਂ ਦੱਸਿਆ ਕਿ ਬੁਲਾਰੇ ਵੱਲੋਂ ਸਾਂਝੇ ਕੀਤੇ ਗਏ ਸੰਕਲਪਾਂ ਅਤੇ ਉਦਾਹਰਣਾਂ ਨੇ ਵਿਦਿਆਰਥੀਆਂ ਦੇ ਗਿਆਨ ਅਤੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੁਲਾਰੇ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਵਿੱਚ ਸ਼ਾਸਨ ਸੁਧਾਰਾਂ ਬਾਰੇ ਚਰਚਾਵਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ।