Thursday, March 13, 2025
BREAKING NEWS
ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Chandigarh

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

March 12, 2025 06:40 PM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਕਾਰਜਸ਼ੀਲ ਚੁਣੌਤੀਆਂ ਨੂੰ ਹੱਲ ਕਰਨਾ ਅਤੇ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਕੰਮ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਸੀ।

ਵਿਕਾਸ ਪ੍ਰਾਜੈਕਟਾਂ ਦੇ ਅਮਲ ਵਿੱਚ ਪਾਰਦਰਸ਼ਤਾ ਦੀ ਮਹੱਤਤਾ ਉੱਤੇ ਜੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹਰੇਕ ਬੁਨਿਆਦੀ ਢਾਂਚਾ ਪ੍ਰੋਜੈਕਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਸਾਡੇ ਤੇ ਕੀਤਾ ਭਰੋਸੇ ਦੇ ਮੱਦੇਨਜ਼ਰ ਇਹ ਯਕੀਨੀ ਬਨਾਉਣਾ ਸਾਡਾ ਫਰਜ਼ ਹੈ ਕਿ ਇਹ ਪ੍ਰੋਜੈਕਟ ਪੂਰੀ ਇਮਾਨਦਾਰੀ, ਲਗਨ ਅਤੇ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ।

ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਮਜ਼ਬੂਤ ਨਿਗਰਾਨੀ ਪ੍ਰਣਾਲੀ ਨੂੰ ਲਾਗੂ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਪ੍ਰੋਜੈਕਟ ਗੁਣਵੱਤਾ ਅਤੇ ਸਮਾਂਬੱਧਤਾ ਦੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ। ਉਨ੍ਹਾਂ ਵਿਭਾਗ ਦੇ ਅੰਦਰ ਸੰਚਾਲਨ ਕੁਸ਼ਲਤਾ ਨੂੰ ਵਧਾਉਣ ਲਈ ਨਵੀਨਤਾਕਾਰੀ ਹੱਲਾਂ ਅਤੇ ਤਕਨੀਕੀ ਤਰੱਕੀ ਨੂੰ ਅਪਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਇਸ ਦੌਰਾਨ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ ਨੇ ਲੋਕ ਨਿਰਮਾਣ ਮੰਤਰੀ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਦਾ ਭਰੋਸਾ ਦਿੱਤਾ। ਮੁੱਖ ਇੰਜੀਨੀਅਰ ਆਰ.ਐਸ. ਬੈਂਸ ਅਤੇ ਚੀਫ ਆਰਕੀਟੈਕਟ ਤਰੁਣ ਗਰਗ ਨੇ ਵੀ ਸੂਬੇ ਲਈ ਟਿਕਾਊ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ। ਇਸ ਦੌਰਾਨ ਸੁਪਰਡੈਂਟ ਇੰਜਨੀਅਰ ਮਨਜੀਤ ਸਿੰਘ ਅਤੇ ਪਵਨ ਕੁਮਾਰ ਨੇ ਪ੍ਰੋਜੈਕਟਾਂ ਬਾਰੇ ਵਿਸਤ੍ਰਿਤ ਰਿਪੋਰਟਾਂ ਪੇਸ਼ ਕੀਤੀਆਂ, ਜਿਸ ਵਿੱਚ ਦਰਪੇਸ਼ ਚੁਣੌਤੀਆਂ ਦੀ ਰੂਪ ਰੇਖਾ ਦੱਸਦਿਆਂ ਹੁਣ ਤੱਕ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਦਰਸਾਇਆ ਗਿਆ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਤੋਂ ਲੈ ਕੇ ਜਨਤਕ ਇਮਾਰਤਾਂ ਦੇ ਕੰਮਾਂ ਤੱਕ ਦੇ ਨਾਜ਼ੁਕ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਅਪਡੇਟ ਸਾਂਝੇ ਕੀਤੇ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਾਰੇ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਵਾਲੇ ਵਿਕਾਸ ਨੂੰ ਹੁਲਾਰਾ ਦੇਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਟਿੰਗ ਦੀ ਸਮਾਪਤੀ ਕੀਤੀ। ਉਨ੍ਹਾਂ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਵਿਕਾਸ ਦੇ ਸਾਂਝੇ ਦ੍ਰਿਸ਼ਟੀਕੋਣ ਨਾਲ ਕੰਮ ਕਰਨ ਅਤੇ ਆਪਣੀਆਂ ਕਾਰਗੁਜਾਰੀ ਵਿੱਚ ਅਟੁੱਟ ਪਾਰਦਰਸ਼ਤਾ ਬਣਾਈ ਰੱਖਣ ਲਈ ਕਿਹਾ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ' 12ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 543 ਥਾਵਾਂ ‘ਤੇ ਛਾਪੇਮਾਰੀ, 118 ਨਸ਼ਾ ਤਸਕਰਾਂ ਕਾਬੂ

ਅਗਨੀਵੀਰ ਦੀ ਭਰਤੀ ਸਬੰਧੀ ਰਜਿਸਟ੍ਰੇਸ਼ਨ ਸ਼ਰੂ

ਸੂਰਿਆ ਘਰ ਯੋਜਨਾ ਦੇ ਤਹਿਤ ਇੱਕ ਕਰੋੜ ਦੀ ਗ੍ਰਾਂਟ ਲਈ ਚਾਰ ਪਿੰਡ ਮੁਕਾਬਲਾ ਕਰਨਗੇ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

ਭੁਪੇਸ਼ ਬਘੇਲ ਜੀ ਦੇ ਘਰ 'ਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਈਡੀ ਛਾਪੇ ਦੀ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ED ਵੱਲੋਂ ਸੁਖਪਾਲ ਖਹਿਰਾ ਦੀ ਚੰਡੀਗੜ੍ਹ ਵਾਲੀ ਕੋਠੀ ਕੀਤੀ ਅਟੈਚ

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ