Friday, March 14, 2025
BREAKING NEWS
ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀ

Malwa

ਸੁਨਾਮ ਵਿਖੇ ਨਸ਼ਿਆਂ ਖ਼ਿਲਾਫ਼ ਕੱਢੀ ਸਾਈਕਲ ਰੈਲੀ

March 13, 2025 06:55 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਗੋਰਿਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸੂਰਬੀਰਤਾ ਦਿਵਸ ਮੌਕੇ ਸ਼ਹੀਦ ਊਧਮ ਸਿੰਘ ਕੰਬੋਜ਼ ਮਹਾਂ ਸਭਾ ਵੱਲੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਵੀਰਵਾਰ ਨੂੰ ਸੁਨਾਮ ਵਿਖੇ ਖੇਡ ਸਟੇਡੀਅਮ ਤੋਂ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਝੰਡੀ ਦਿਖਾਕੇ ਸਾਈਕਲ ਨੂੰ ਰਵਾਨਾ ਕੀਤਾ ਸਾਈਕਲ ਰੈਲੀ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਬਣੇ ਬਠਿੰਡਾ ਰੋਡ ਤੇ ਸਮਾਰਕ ਵਿਖੇ ਸੰਪੰਨ ਹੋਈ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਆਖਿਆ ਕਿ ਨਸ਼ਿਆਂ ਵਰਗੀਆਂ ਅਲਾਮਤਾਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਰੋਜ਼ਾਨਾ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ  ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਲਾਮ ਕਰਦਿਆਂ ਕਿਹਾ ਕਿ ਅਜਿਹੇ ਮਹਾਨ ਕ੍ਰਾਂਤੀਕਾਰੀ ਸੂਰਬੀਰਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ। ਦੱਸਣਯੋਗ ਹੈ ਕਿ ਸ਼ਹੀਦ ਊਧਮ ਸਿੰਘ ਨੇ ਲੰਦਨ ਦੇ ਕੈਕਸਟਨ ਹਾਲ ਵਿੱਚ 13 ਮਾਰਚ 1940 ਨੂੰ ਸਾਬਕਾ ਲੈਫਟੀਨੈਂਟ ਗਵਰਨਰ ਪੰਜਾਬ ਮਾਈਕਲ ਉਡਵਾਇਰ ਨੂੰ ਗੋਲੀ ਦਾ ਨਿਸ਼ਾਨਾ ਬਣਾਕੇ ਜਲ੍ਹਿਆਂ ਵਾਲੇ ਖੂਨੀ ਸਾਕੇ ਦਾ ਬਦਲਾ ਲਿਆ ਸੀ। ਡੀਐਸਪੀ ਹਰਵਿੰਦਰ ਸਿੰਘ ਖਹਿਰਾ, ਹਰਦਿਆਲ ਸਿੰਘ ਕੰਬੋਜ ਪ੍ਰਧਾਨ, ਕੇਸਰ ਸਿੰਘ ਚੇਅਰਮੈਨ, ਜਸਮੇਰ ਸਿੰਘ ਸੈਕਟਰੀ ਅਤੇ ਤਰਸੇਮ ਸਿੰਘ ਖਜਾਨਚੀ, ਜੰਗੀਰ ਸਿੰਘ ਰਤਨ, ਦੇਸ ਰਾਜ ਕੰਬੋਜ਼, ਸੁਰੇਸ਼ ਕਾਂਸਲ ਨੇ ਵਿਚਾਰ ਪ੍ਰਗਟ ਕੀਤੇ। ਰੈਲੀ ਵਿੱਚ ਸ਼ਾਮਿਲ ਸਾਈਕਲਿਸਟਾਂ ਨੂੰ ਟੀ ਸ਼ਰਟਾਂ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਸਮਾਰਕ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਭਾ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਨੇ ਸ਼ਹੀਦ ਊਧਮ ਸਿੰਘ ਦੇ ਬਹਾਦਰੀ ਦਿਵਸ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਿੱਥੇ ਸ਼ਹੀਦ ਊਧਮ ਸਿੰਘ ਵੱਲੋਂ ਕੀਤਾ ਕ੍ਰਾਂਤੀਕਾਰੀ ਕਾਰਨਾਮਾ ਬੇਮਿਸਾਲ ਹੈ ਉੱਥੇ ਦੇਸ਼ ਦੀ ਆਜ਼ਾਦੀ ਲਈ ਕੀਤੀ ਕੁਰਬਾਨੀ ਵੀ ਮਹਾਨ ਹੈ। ਵਿਸੇਸ ਤੋਰ ਤੇ ਪਹੁੰਚੇ ਐਡਵੋਕੇਟ ਅਮਨਪ੍ਰੀਤ ਕੌਰ ਮੈਂਬਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨਿਤ ਕੀਤਾ ਗਿਆ। ਭੋਲਾ ਸਿੰਘ ਸੰਗਰਾਮੀ ਨੇ ਇਨਕਲਾਬੀ ਗੀਤ ਗਾਕੇ ਹਾਜਰੀ ਲਗਵਾਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸਚਿਨ ਕੰਬੋਜ ਉੱਤਰਾਖੰਡ, ਮਦਨ ਲਾਲ ਕੰਬੋਜ ਰਿਟ: ਡੀ,ਐਸ, ਪੀ, ਹਰਿਆਣਾ, ਬਲਵਿੰਦਰ ਕੰਬੋਜ, ਰਘਬੀਰ ਸਿੰਘ ਜੋਸ਼ਨ, ਬਲਜੀਤ ਸਿੰਘ, ਮਲਕੀਤ ਸਿੰਘ, ਗੁਰਦੀਪ ਸਿੰਘ, ਜੱਗੀ ਸਰਪੰਚ ਆਦਿ ਹਾਜ਼ਰ ਸਨ।

Have something to say? Post your comment