Friday, November 22, 2024

Chandigarh

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

May 25, 2021 05:00 PM
SehajTimes

ਚੰਡੀਗੜ੍ਹ : ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਅੱਜ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ। ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਸੀ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਗਿਆ। ਹੁਣ ਸਟੇਡੀਅਮ ਨੂੰ "ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ" ਵਜੋਂ ਜਾਣਿਆ ਜਾਵੇਗਾ।
ਰਾਣਾ ਸੋਢੀ ਨੇ ਇਸ ਮੌਕੇ ਐਲਾਨ ਕੀਤਾ ਕਿ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੋਣ `ਤੇ ਇਸ ਸਟੇਡੀਅਮ ਵਿਖੇ ਮਹਾਨ ਅੰਤਰਰਾਸ਼ਟਰੀ ਖਿਡਾਰੀ ਦੀ ਯਾਦ ਵਿਚ ਇਕ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ। ਬਲਬੀਰ ਸਿੰਘ ਸੀਨੀਅਰ ਦੇ ਪੋਤੇ ਕਬੀਰ ਸਿੰਘ ਨੇ ਖੇਡ ਮੰਤਰੀ ਨੂੰ ਸਨੇਹ ਭਾਵਨਾ ਵਜੋਂ ਪ੍ਰਿੰਸੀਪਲ ਸਰਵਣ ਸਿੰਘ ਦੁਆਰਾ ਲਿਖੀ ਕਿਤਾਬ ਗੋਲਡਨ ਗੋਲ ਵੀ ਭੇਟ ਕੀਤੀ।
ਖੇਡ ਮੰਤਰੀ ਨੇ ਦੱਸਿਆ ਕਿ ਖੇਡ ਵਿਭਾਗ ਸੂਬੇ ਦੇ ਹੁਨਰਮੰਦ ਖਿਡਾਰੀਆਂ ਲਈ ਇਸ ਮਹਾਨ ਖਿਡਾਰੀ ਦੇ ਨਾਮ ‘ਤੇ ਸਕਾਲਰਸ਼ਿਪ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਵਿੱਚ ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਇਕ ਬੁੱਤ ਵੀ ਸਥਾਪਤ ਕੀਤਾ ਜਾਵੇਗਾ।ਖੇਡ ਮੰਤਰੀ ਨੇ ਮਹਾਨ ਖਿਡਾਰੀ ਦੀ ਯਾਦ ਵਿਚ ਬੂਟੇ ਵੀ ਲਗਾਏ। 


ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਬਣਨ ਲਈ ਭਾਰਤੀ ਹਾਕੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਤੱਕ ਕੋਈ ਵੀ ਉਨ੍ਹਾਂ ਦਾ ਓਲੰਪਿਕ ਫਾਈਨਲ ਦਾ ਰਿਕਾਰਡ ਤੋੜ ਨਹੀਂ ਸਕਿਆ ਹੈ। ਉਨ੍ਹਾਂ ਨੇ 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿੱਚ ਪੰਜ ਗੋਲ ਦਾਗੇ ਜਿਸ ਵਿੱਚ ਭਾਰਤ ਨੇ ਨੀਦਰਲੈਂਡ ਉੱਤੇ 6-1 ਨਾਲ ਜਿੱਤ ਦਰਜ ਕੀਤੀ।
ਬਲਬੀਰ ਸਿੰਘ ਸੀਨੀਅਰ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਸਨ। ਉਨ੍ਹਾਂ ਨੇ ਖੇਡ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਨੌਜਵਾਨਾਂ ਨੂੰ ਖੇਡ ਜਗਤ ਵੱਲ ਉਤਸ਼ਾਹਿਤ ਕੀਤਾ। ਪੰਜਾਬ ਸਰਕਾਰ ਨੇ ਇਸ ਮਹਾਨ ਖਿਡਾਰੀ ਨੂੰ ਸਾਲ 2019 ਵਿਚ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਸੀ।
ਇਸ ਮੌਕੇ ਚਾਰ ਓਲੰਪਿਅਨ ਖਿਡਾਰੀ ਰਜਿੰਦਰ ਸਿੰਘ ਸੀਨੀਅਰ, ਰਜਿੰਦਰ ਸਿੰਘ ਜੂਨੀਅਰ, ਅਜੀਤ ਸਿੰਘ ਅਤੇ ਪ੍ਰਭਜੋਤ ਸਿੰਘ ਅਤੇ ਸਕੱਤਰ, ਖੇਡਾਂ ਰਾਜ ਕਮਲ ਚੌਧਰੀ, ਡਾਇਰੈਕਟਰ ਡੀਪੀਐਸ ਖਰਬੰਦਾ ਅਤੇ ਜੁਆਇੰਟ ਡਾਇਰੈਕਟਰ ਕਰਤਾਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ