Tuesday, April 08, 2025

National

ਜਯੰਤ ਚੌਧਰੀ ਰਾਸ਼ਟਰੀ ਲੋਕ ਦਲ ਦੇ ਨਵੇਂ ਪ੍ਰਧਾਨ ਬਣੇ

May 25, 2021 05:26 PM
SehajTimes

ਨਵੀਂ ਦਿੱਲੀ : ਜਯੰਤ ਚੌਧਰੀ ਨੂੰ ਰਾਸ਼ਟਰੀ ਲੋਕ ਦਲ ਦੇ ਨਵੇਂ ਪ੍ਰਧਾਨ ਚੁਣਿਆ ਗਿਆ ਹੈ। ਪਾਰਟੀ ਨੇ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਦਿਤੀ। ਜਯੰਤ ਚੌਧਰੀ ਦੇ ਪਿਤਾ ਅਜੀਤ ਚੌਧਰੀ ਦੇ ਦਿਹਾਂਤ ਦੇ ਬਾਅਦ ਜਯੰਤ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਹੈ। ਅਜੀਤ ਚੌਧਰੀ ਦਾ ਕੋਰੋਨਾ ਵਾਇਰਸ ਕਾਰਨ ਛੇ ਮਈ ਨੂੰ ਦਿਹਾਂਤ ਹੋ ਗਿਆ ਸੀ। ਜਯੰਤ ਨੂੰ ਪਾਰਟੀ ਦਾ ਪ੍ਰਧਾਨ ਬਣਾਉਣ ਦਾ ਫ਼ੈਸਲਾ ਪਾਰਟੀ ਦੀ ਕੌਮੀ ਕਾਰਜਕਾਰਣੀ ਦੀ ਆਨਲਾਈਨ ਹੋਈ ਬੈਠਕ ਵਿਚ ਕੀਤਾ ਗਿਆ। ਜਯੰਤ ਹਾਲੇ ਤਕ ਪਾਰਟੀ ਦੇ ਮੀਤ ਪ੍ਰਧਾਨ ਸਨ। ਪਾਰਟੀ ਦੇ ਜਨਰਲ ਸਕੱਤਰ ਜਯੰਤ ਤਿਆਗੀ ਨੇ ਜਯੰਤ ਦੇ ਨਾਮ ਦਾ ਪ੍ਰਸਤਾਵ ਰਾਸ਼ਟਰੀ ਪ੍ਰਧਾਨ ਦੇ ਅਹੁਦੇ ਲਈ ਪੇਸ਼ ਕੀਤਾ ਜਿਸ ਦਾ ਸਾਬਕਾ ਸੰਸਦ ਮੈਂਬਰ ਅਤੇ ਰਾਸ਼ਟਰੀ ਜਨਰਲ ਸਕੱਤਰ ਮੁਨਸ਼ੀ ਰਾਮ ਪਾਲ ਨੇ ਸਮਰਥਨ ਕੀਤਾ ਅਤੇ ਰਾਸ਼ਟਰੀ ਕਾਰਜਕਾਰਣੀ ਦੇ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਇਸ ਦਾ ਸਮਰਥਨ ਕੀਤਾ। ਜਯੰਤ ਨੇ ਸਾਰਿਆਂ ਦਾ ਧਨਵਾਦ ਕੀਤਾ ਅਤੇ ਅਪਣੇ ਪਿਤਾ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਸੱਦਾ ਦਿਤਾ। 

Have something to say? Post your comment

 

More in National

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਹਰਿਦੁਆਰ 'ਚ ਗੂੰਜੇ ਜੋ "ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਦੇ ਜੈਕਾਰੇ

ਐਚਬੀਸੀਐਚ ਐਂਡ ਆਰਸੀ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਸਮਜੋਤਾ 

PM ਮੋਦੀ ਨੇ ਗੁਜਰਾਤ ਵਿਖੇ ਜਾਨਵਰਾਂ ਨਾਲ ਬਿਤਾਇਆ ਸਮਾਂ

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ

‘IPhone ਤੇ Indroid ‘ਤੇ ਵੱਖਰੇ-ਵੱਖਰੇ ਕਿਰਾਏ ‘ਤੇ Ola-Uber ਨੂੰ ਕੇਂਦਰ ਨੇ ਭੇਜਿਆ ਨੋਟਿਸ

ਮਾਨਸਾ ਜ਼ਿਲ੍ਹੇ ਦਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ