ਸੁਨਾਮ : ਸ਼ਹੀਦ ਊਧਮ ਸਿੰਘ ਲੋਕ ਹਿੱਤ ਸੰਘਰਸ਼ ਕਮੇਟੀ ਦੀ ਇੱਕ ਮੀਟਿੰਗ ਕਾਮਰੇਡ ਰਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸ਼ਹੀਦ ਊਧਮ ਸਿੰਘ ਲੋਕ ਹਿੱਤ ਸੰਘਰਸ਼ ਕਮੇਟੀ ਦੇ ਕਨਵੀਨਰ ਕਾਮਰੇਡ ਵਰਿੰਦਰ ਕੌਸ਼ਿਕ ਵੱਲੋਂ ਦੇਸ਼ ਅਤੇ ਕੌਮ ਦੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮਤਾ ਪੇਸ਼ ਕੀਤਾ ਗਿਆ ਇਸ ਮਤੇ ਨੂੰ ਕਮੇਟੀ ਦੇ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਸ਼ਹੀਦੀ ਦਿਹਾੜਾ 22 ਮਾਰਚ ਨੂੰ ਸੁਨਾਮ ਵਿਖੇ ਸ਼ਹੀਦ ਭਗਤ ਚੌਂਕ (ਜਾਖਲ ਰੋਡ ) ਤੇ ਲੱਗੇ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਤੇ ਮਨਾਇਆ ਜਾਵੇਗਾ। ਕਮੇਟੀ ਦੇ ਕੰਮ ਅਤੇ ਗਤੀਵਿਧੀਆਂ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਐਸ ਯੂ ਐਸ ਲੋਕ ਹਿੱਤ ਸੰਘਰਸ਼ ਕਮੇਟੀ ਦੇ ਖਜ਼ਾਨਚੀ ਦੇ ਅਹੁਦੇ ਦੀ ਜਿੰਮੇਵਾਰੀ ਹਰਭਗਵਾਨ ਸ਼ਰਮਾ ਅਤੇ ਕਾਮਰੇਡ ਨਿਰਮਲ ਸਿੰਘ ਨੂੰ ਦਿੱਤੀ ਗਈ ਕਾਨੂੰਨੀ ਸਲਾਹਕਾਰ ਐਡਵੋਕੇਟ ਮਿੱਤ ਸਿੰਘ ਜਨਾਲ ਅਤੇ ਐਡਵੋਕੇਟ ਬਲਦੇਵ ਕ੍ਰਿਸ਼ਨ ਸ਼ਰਮਾ ਨੂੰ ਬਣਾਇਆ ਗਿਆ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਕਿਹਾ ਕਿ ਲੋਕਾਂ ਨੂੰ ਦਰਪੇਸ਼ ਮਸਲਿਆਂ ਦਾ ਹੱਲ ਕਰਵਾਉਣ ਲਈ ਸੰਘਰਸ਼ ਕਮੇਟੀ ਸਰਗਰਮੀਆਂ ਨਿਰੰਤਰ ਜਾਰੀ ਰੱਖੇਗੀ। ਇਸ ਮੌਕੇ ਗੁਰਜੰਟ ਸਿੰਘ ਪ੍ਰਧਾਨ ਇਮਾਰਤੀ ਰੰਗ ਸਾਜ਼ ਯੂਨੀਅਨ, ਦਲਜੀਤ ਸਿੰਘ ਗਿੱਲ ਮੋਰਾਂਵਾਲੀ, ਮਾਸਟਰ ਦਰਸ਼ਨ ਸਿੰਘ ਮੱਟੂ ਨੀਲੋਵਾਲ, ਤਰਸੇਮ ਸਿੰਘ ਆਦਿ ਹਾਜ਼ਰ ਸਨ।