ਹੁਸ਼ਿਆਰਪੁਰ : ਸੰਦੀਪ ਕੁਮਾਰ ਮਲਿਕ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਅਤੇ ਐਸ ਪੀ ਸਰਬਜੀਤ ਸਿੰਘ ਬਾਹੀਆ ਪੀ ਪੀ ਐਸ ਤਫਤੀਸ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆ ਦੇ ਵਿੱਰੁਧ ਚਲਾਈ ਗਈ ਮੁਹਿੰਮ ਤਹਿਤ ਨਰਿੰਦਰ ਸਿੰਘ ਡੀ ਐਸ ਪੀ ਆਰ ਦੀ ਨਿਗਰਾਨੀ ਹੇਠ ਐਸ ਆਈ ਰਮਨ ਕੁਮਾਰ ਮੁੱਖ ਅਫਸਰ ਥਾਣਾ ਬੁੱਲੋਵਾਲ ਦੀਆ ਹਦਾਇਤਾ ਅਨੁਸਾਰ ਏ ਐਸ ਆਈ ਰਣਜੀਤ ਸਿੰਘ ਨੇ ਇੱਕ ਮੁਕੱਦਮੇ ਵਿੱਚ ਲੋੜੀਦੇ ਕਥਿਤ ਦੋਸ਼ੀਆਨ ਰਵੀ ਉਰਫ ਮੱਟੂ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਾਲੂਵਾਹਰ ਥਾਣਾ, ਅਜੇ ਕੁਮਾਰ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਕਾਲੂਵਾਹਰ ਨੂੰ ਗ੍ਰਿਫਤਾਰ ਕੀਤਾ। ਪੁਲਿਸ ਕਰਮੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸੁਰਿੰਦਰ ਸਿੰਘ ਪੁੱਤਰ ਵਿਸ਼ਨਾ ਰਾਮ ਵਾਸੀ ਪਥਰਾਲੀਆ ਦੇ ਪੋਤੇ ਕੋਲੋਂ ਖੋਹਿਆ ਹੋਇਆ ਮੋਬਾਇਲ ਮਾਰਕਾ ਰੈਡਮੀ ਅਤੇ 500 ਰੁਪਏ ਬ੍ਰਾਮਦ ਕੀਤੇ ਗਏ। ਕਥਿਤ ਦੋਸ਼ੀਆਨ ਰਵੀ ਉਰਫ ਮੱਟੂ ਅਤੇ ਅਜੇ ਕੁਮਾਰ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਮਾਨਯੋਗ ਅਦਾਲਤ ਪਾਸੋ ਰਿਮਾਂਡ ਹਾਸਲ ਕਰਕੇ ਪੁੱਛ ਹੋਰ ਗਿੱਛ ਕੀਤੀ ਜਾਵੇਗੀ ਅਤੇ ਇਹਨਾ ਦਾ ਇੱਕ ਸਾਥੀ ਬਲਦੇਵ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕੱਤੋਵਾਲ ਨੂੰ ਜਲਦ ਗ੍ਰਿਫਤਾਰ ਕਰਕੇ ਇਹਨਾ ਵਲੋ ਕੀਤੀਆ ਗਈਆ ਹੋਰ ਲੁੱਟਾਂ ਖੋਹਾਂ ਨੂੰ ਟਰੇਸ ਕੀਤਾ ਜਾਵੇਗਾ।