ਹੁਸ਼ਿਆਰਪੁਰ : ਕਿਸਾਨੀ ਮੰਗਾਂ ਮਨਵਾਉਣ ਲਈ ਸ਼ੰਬੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਦੇ ਆਗੂਆਂ ਨੂੰ ਕੇਂਦਰ ਸਰਕਾਰ ਨਾਲ ਚੰਡੀਗੜ੍ਹ ਵਿਖੇ ਸਰਕਾਰ ਨਾਲ ਚੰਡੀ ਗੜ ਵਿਖੇ ਹੋਈ ਮੀਟਿੰਗ ਕਰਨ ਤੋਂ ਬਾਅਦ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਮੁਲੀ ਭੁਗਤ ਨਾਲ ਮੋਹਾਲੀ ਵਿਖੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਬਾਅਦ ਵਿੱਚ ਭਾਰੀ ਪੁਲਿਸ ਫੋਰਸ ਨਾਲ ਸ਼ੰਬੂ ਅਤੇ ਖਨੌਰੀ ਬਾਰਡਰਾਂ ਤੇ ਕਿਸਾਨੀ ਸੰਘਰਸ਼ ਨੂੰ ਕੁਚਲਣ ਲਈ ਜਬਰ ਕਰਕੇ ਉਹਨਾਂ ਨੂੰ ਖਦੇੜ ਕੇ ਆਪਣੀ ਸਰਕਾਰ ਦੀ ਕਬਰ ਪੁੱਟ ਲਈ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਗਵੰਤ ਮਾਨ ਸਰਕਾਰ ਦੁਆਰਾ ਕਿਸਾਨਾਂ ਖਿਲਾਫ ਕੀਤੇ ਗਏ ਜਬਰ ਦਾ ਸਖਤ ਵਿਰੋਧ ਪ੍ਰਗਟ ਕਰਦਿਆਂ ਕੀਤਾ ਇਸ ਸਮੇਂ ਸਿੰਗੜੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਦੇ ਹੱਲ ਵਿੱਚ ਸਹਿਯੋਗ ਤਾਂ ਕੀ ਕਰਨਾ ਸੀ ਉਲਟਾ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਖਿਲਾਫ ਜਬਰ ਤੇ ਉੱਤਰ ਆਈ ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ ਤੇ ਆਉਂਦੀਆਂ ਚੋਣਾਂ ਵਿੱਚ ਲੱਕ ਤੋੜਮੀ ਹਾਰ ਦੇ ਕੇ ਸਬਕ ਸਿਖਾਉਣਗੇ