ਹੁਸ਼ਿਆਰਪੁਰ : ਬੇਗਮਪੁਰਾ ਟਾਇਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬੇਗਮਪੁਰਾ ਟਾਈਗਰ ਫੋਰਸ ਦੇ ਧਾਕੜ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ! ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤੀ ਫੌਜ ਦੇ ਕਰਨਲ ਅਤੇ ਉਸਦੇ ਪੁੱਤਰ ਨੂੰ ਪਟਿਆਲਾ ਪੁਲਿਸ ਦੇ ਅਧਿਕਾਰੀਆਂ ਵੱਲੋਂ ਬਹੁਤ ਬੇਰਹਿਮੀ ਨਾਲ ਕੁੱਟਣ ਅਤੇ ਜ਼ਖਮੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਪੰਜਾਬ ਪੁਲਿਸ ਦਾ ਨਾਮ ਮਿੱਟੀ ਵਿੱਚ ਮਿਲਾ ਕੇ ਰੱਖ ਦਿੱਤਾ ਹੈ ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਵਾਸੀਆਂ ਨੂੰ ਇਸ ਘਟਨਾ ਦਾ ਬਹੁਤ ਦੁੱਖ ਤੇ ਅਫ਼ਸੋਸ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੌਰਾਨ ਕਰਨਲ ਦੀ ਬਾਂਹ ਟੁੱਟ ਗਈ ਤੇ ਕਰਨਲ ਦੇ ਪੁੱਤਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਇਸ ਘਟਨਾ ਨੂੰ ਲੈ ਕੇ ਪੰਜਾਬ ਪੁਲਿਸ ਦੀ ਹਰ ਪਾਸੇ ਤੋਂ ਥੂਹ-ਥੂਹ ਹੋ ਰਹੀ ਹੈ। ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਕੀਤੀ ਗਈ ਇਸ ਘਿਨਾਉਣੀ ਘਟਨਾ ਨੇ ਪੰਜਾਬ ਪੰਜਾਬੀਅਤ ਅਤੇ ਪੰਜਾਬੀਆਂ ਨੂੰ ਸ਼ਰਮਸਾਰ ਕਰਕੇ ਰੱਖ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਇੱਕ ਉੱਚ ਦਰਜੇ ਦੇ ਫੌਜੀ ਅਧਿਕਾਰੀ ਸੁਰੱਖਿਅਤ ਨਹੀਂ ਹਨ ਤਾਂ ਆਮ ਵਿਅਕਤੀ ਦੀ ਜਿੰਦਗੀ ਕੀ ਹੋਵੇਗੀ,ਇਹ ਅੰਦਾਜ਼ਾ ਅਸੀਂ ਸਹਿਜੇ ਹੀ ਲਗਾ ਸਕਦੇ ਹਾਂ। ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਪਰਿਵਾਰ ਵਲੋਂ ਇਸ ਮਾਮਲੇ ਦੀ ਸੁਤੰਤਰ ਸਮਾਂਬੱਧ ਨਿਆਂਇਕ ਜਾਂਚ ਕਰਵਾਉਣ ਅਤੇ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਪਾਏ ਜਾਣ ਤੇ ਉਨ੍ਹਾਂ ਨੂੰ ਪੰਜਾਬ ਦੇ ਨਾਮ ਨੂੰ ਬਦਨਾਮ ਕਰਨ ਲਈ ਨੌਕਰੀ ਤੋਂ ਬਰਖ਼ਾਸਤ ਕਰਨ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਨੂੰ ਪੀੜਤ ਪਰਿਵਾਰ ਨਾਲ ਡੱਟਕੇ ਖੜ੍ਹੇ ਹੋਣਾ ਚਾਹੀਦਾ ਹੈ। ਉਨ੍ਹਾਂ ਇਨਸਾਫ਼ ਪਸੰਦ ਸਮਾਜਿਕ ਜਥੇਬੰਦੀਆਂ ਬੁੱਧੀਜੀਵੀ ਸ਼ਖਸ਼ੀਅਤਾਂ ਅਤੇ ਰਾਜਨੀਤਿਕ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਘਟਨਾ ਦਾ ਡੱਟ ਕੇ ਵਿਰੋਧ ਕਰੋ ਅਤੇ ਇਨਸਾਫ਼ ਦੀ ਮੰਗ ਕਰੋ । ਇਸ ਮੌਕੇ ਹੋਰਨਾਂ ਤੋਂ ਇਲਾਵਾ ਰੋਹਿਤ ਬੱਧਣ, ਰਵੀ ਸੁੰਦਰ ਨਗਰ,ਚਰਨਜੀਤ ਡਾਡਾ, ਅਨਿਲ ਕੁਮਾਰ ਬੰਟੀ,ਢਿੱਲੋ ਬੱਧਣ,ਹਨੀ, ਰਾਹੁਲ ਕਲੌਤਾ, ਸਤੀਸ਼ ਕੁਮਾਰ ਬਸੀ ਬਾਹਦ ਆਦਿ ਹਾਜ਼ਰ ਸਨ !