ਹੁਸ਼ਿਆਰਪੁਰ : ਸੂਬੇ ਦੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਇੱਕ ਸਾਲ ਤੋਂ ਵੱਧ ਲੰਮੇ ਸਮੇਂ ਤੋਂ ਚੱਲਦੇ ਧਰਨੇ ਨੂੰ ਜਬਰੀ ਚੁੱਕਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸ਼ੰਭੂ ਤੇ ਖਨੌਰੀ ਬਾਰਡਰਾਂ ਤੇ ਪੁਲਿਸ ਤਾਇਨਾਤ ਕਰਕੇ ਕਿਸਾਨਾਂ ਤੇ ਢਾਹਿਆ ਗਿਆ ਜ਼ਬਰ ਸੂਬਾ ਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਦਾ ਨਤੀਜਾ ਹੈ, ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਨੇ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦੀ ਵਿਚਾਰਧਾਰਾ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰ ਦਿੱਤਾ ਹੈ।, ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕਿ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਬੁਲਾ ਕੇ ਗ੍ਰਿਫ਼ਤਾਰ ਕਰਨਾ ਸਿਰੇ ਦਾ ਵਿਸ਼ਵਾਸਘਾਤ ਹੈ । ਉਹਨਾਂ ਕਿਹਾ ਕਿ ਆਗੂ ਰਹਿਤ ਹੋਏ ਕਿਸਾਨਾਂ ਤੇ ਪੁਲਿਸ ਬਲ ਦਾ ਪ੍ਰਯੋਗ ਕਰਨਾ ਲੋਕ ਤੰਤਰੀ ਕਦਰਾਂ ਕੀਮਤਾਂ ਦਾ ਘਾਣ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਬੁਲਡੋਜ਼ਰਾਂ ਰਾਹੀਂ ਸਟੇਜ ਅਤੇ ਰਹਿਣ ਲਈ ਤਿਆਰ ਕੀਤੇ ਗਏ ਤੰਬੂਆਂ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਅਤੇ ਲੱਖਾਂ ਰੁਪਏ ਦੇ ਕੀਮਤੀ ਸਮਾਨ ਦੀ ਭੰਨ ਤੋੜ ਕੀਤੀ ਗਈ ਜੋ ਕਿ ਸਹਿਣਯੋਗ ਨਹੀਂ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਤਾਂ ਕਿਸਾਨਾਂ ਨਾਲ ਮੀਟਿੰਗ ਦਾ ਸਮਾਂ ਤਹਿ ਕਰਦੇ ਹਨ ਅਤੇ ਬਾਅਦ ਵਿੱਚ ਸਾਫ਼ ਮੁਕਰ ਜਾਂਦੇ ਹਨ। ਉਹਨਾਂ ਕਿਹਾ ਕਿ ਮਨ ਸਰਕਾਰ ਨੇ ਵਲੋਂ ਕਿਸਾਨਾਂ ਦੇ ਕੈਂਪਾ ਵਿਚ ਪੁਲਿਸ ਭੇਜ ਕੇ ਰਾਤ ਦਾ ਖਾਣਾ ਖਾ ਰਹੇ ਕਿਸਾਨ ਬਜ਼ੁਰਗਾਂ ਤੇ ਔਰਤਾਂ ਨੂੰ ਧੂਹ ਕੇ ਬਾਹਰ ਕੱਢਣਾ ਬਹੁਤ ਹੀ ਮੰਦਭਾਗਾ ਹੈ! ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਤਰ੍ਹਾਂ ਨਾਲ ਪੁਲਿਸ ਰਾਜ ਠੋਸ ਦਿੱਤਾ ਹੈ। ਜਿਸ ਨੂੰ ਸੂਬੇ ਦੀ ਜਨਤਾ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ