ਕਿਸਾਨ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਦੇ ਹੋਏ
ਸੁਨਾਮ : ਕਿਸਾਨੀ ਮੋਰਚਿਆਂ ਤੇ ਜ਼ਬਰ ਅਤੇ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕਰਨ ਵਾਲੇ "ਆਪ" ਵਿਧਾਇਕਾਂ ਅਤੇ ਆਗੂਆਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਐਤਵਾਰ ਨੂੰ ਪਿੰਡ ਨਮੋਲ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਕਿਸਾਨ ਆਗੂਆਂ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਹੈਪੀ ਨਮੋਲ ਅਤੇ ਸਤਗੁਰ ਸਿੰਘ ਨਮੋਲ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਤੇ ਜ਼ਬਰ ਕਰਕੇ ਸ਼ਹੀਦਾਂ ਦੀ ਸੋਚ ਨੂੰ ਖੁੰਢਾ ਕਰ ਦਿੱਤਾ ਹੈ। ਹੱਕ ਮੰਗਣਾ ਹਰ ਇੱਕ ਵਿਅਕਤੀ ਦਾ ਮੌਲਿਕ ਅਧਿਕਾਰ ਹੈ। ਉਨ੍ਹਾਂ ਆਖਿਆ ਕਿ ਮੋਦੀ ਹਕੂਮਤ ਦੇ ਖਿਲਾਫ ਕਿਸਾਨਾਂ ਦੀਆਂ ਤਮਾਮ ਮੰਗਾਂ ਨੂੰ ਲੈਕੇ ਅੰਦੋਲਨ ਸ਼ਾਂਤਮਈ ਰੂਪ ਵਿੱਚ ਚੱਲ ਰਿਹਾ ਸੀ ਜਿਹੜਾ ਪੰਜਾਬ ਸਰਕਾਰ ਨੂੰ ਹਜ਼ਮ ਨਹੀਂ ਆ ਰਿਹਾ ਸੀ ਇਤਿਹਾਸ ਵਿੱਚ ਅੰਗਰੇਜ਼ਾਂ ਦੀ ਹਕੂਮਤ ਦੇ ਜਬਰ ਤੋਂ ਵੀ ਕੀਤੇ ਵਧਕੇ ਜਬਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਪੁਲਿਸ ਤੋਂ ਕਰਵਾਇਆ ਹੈ । ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਭਰਮ ਪਾਲ ਲਿਆ ਹੈ ਕਿ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਕੇ ਆਵਾਜ਼ ਬੰਦ ਹੋ ਜਾਵੇਗੀ ਇਹ ਭੁਲੇਖਾ ਆਉਂਦੇ ਦਿਨਾਂ ਵਿੱਚ ਕੱਢ ਦਿੱਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪਿੰਡ ਇਕਾਈ ਦੇ ਮੈਂਬਰਾਂ ਤੋਂ ਇਲਾਵਾ ਬਲਜੀਤ ਕੌਰ ਕਿਲ੍ਹਾ ਭਰੀਆਂ, ਭੋਲਾ ਸਿੰਘ, ਚਮਕੌਰ ਸਿੰਘ, ਅਮਰ ਸਿੰਘ ਲੌਂਗੋਵਾਲ, ਕਰਨੈਲ ਸਿੰਘ, ਬਲਜਿੰਦਰ ਸਿੰਘ ਲੌਂਗੋਵਾਲ, ਅਮਰੀਕ ਸਿੰਘ, ਰੁਮਾਲਾ ਸਿੰਘ, ਮਿੱਠੂ ਸਿੰਘ ਸਿੱਧੂਪੁਰ, ਸਾਧਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਸਨ।