ਸੰਦੌੜ : ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ ਕਪਿਲ ਦੇਵ ਗੋਇਲ ਦੀ ਅਗਵਾਈ ਹੇਠ ਹੋਏ ਇਸ ਸੈਮੀਨਰ ਵਿੱਚ ਡਾ ਕਰਮਜੀਤ ਸਿੰਘ ਨੇ ਭਗਤ ਸਿੰਘ ਦੇ ਜੀਵਨ ਤੇ ਫ਼ਲਸਫ਼ੇ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਵਿਸ਼ੇਸ਼ ਮੌਕੇ ਵਿਦਿਆਰਥੀਆਂ ਦੇ ਦੇਸ਼ ਭਗਤੀ ਨਾਲ ਸਬੰਧਿਤ ਕਾਵਿ ਉਚਾਰਨ ਮੁਕਾਬਲੇ ਵੀ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਬੀ ਕਾਮ ਪਹਿਲਾ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਪਹਿਲਾ, ਬੀ ਕਾਮ ਤੀਜਾ ਦੀ ਵਿਦਿਆਰਥਣ ਸੁਲਤਾਨਾ ਨੇ ਦੂਜਾ ਅਤੇ ਬੀ ਏ ਭਾਗ ਪਹਿਲਾ ਦੀ ਰਾਜਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲਾਂ ਨਾਲ ਨਿਵਾਜਿਆ ਗਿਆ। ਇਸ ਸਮੇਂ ਦੌਰਾਨ ਨਹਿਰੂ ਯੁਵਾ ਕੇਂਦਰ ਵੱਲੋਂ ਸ ਜਸਵਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਕਾਲਜ ਸਟਾਫ ਵਿੱਚੋਂ ਡਾ. ਬਚਿੱਤਰ ਸਿੰਘ, ਡਾ. ਹਰਮਨ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ ਸੁਖਵਿੰਦਰ ਸਿੰਘ, ਪ੍ਰੋ ਅਮਨਪ੍ਰੀਤ ਸਿੰਘ, ਪ੍ਰੋ ਹਰਮਨਦੀਪ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋਫੈਸਰ ਕਮਲਜੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਰਿਹਾਨਾ, ਪ੍ਰੋ. ਸਾਹਿਦਾ, ਪ੍ਰੋ. ਸੁਦਿਤੀ, ਪ੍ਰੋ. ਕਮਲਜੀਤ ਕੌਰ ਅਤੇ ਬਾਕੀ ਸਮੂਹ ਸਟਾਫ ਹਾਜ਼ਰ ਰਿਹਾ।