ਹੁਸ਼ਿਆਰਪੁਰ : ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸਟਾਚਾਰ ਨੂੰ ਰੋਕਣ ਦੀ ਬਜਾਏ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਤੇ ਹੋਰ ਮਿਹਨਤਕਸ਼ ਵਰਗ ਨੂੰ ਪਹਿਲਾਂ ਮਿਲਦੀਆਂ ਨਿਗਉਣੀਆਂ ਸਹੂਲਤਾਂ ਨੂੰ ਵੀ ਖੋਹਕੇ ਕਾਰਪੋਰੇਟ ਘਰਾਣਿਆਂ ਨੂੰ ਲੁੱਟ ਕਰਨ ਦੀ ਖੁੱਲ ਦਿੱਤੀ ਹੋਈ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਮੁਹੱਲਾ ਭੀਮ ਨਗਰ ਦੇ ਸਤਿਗੁਰੂ ਰਵਿਦਾਸ ਧਾਮ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੁਰਹੀਰਾ ਦੇ ਲੰਬਰਦਾਰ ਲਾਇਨ ਰਣਜੀਤ ਸਿੰਘ ਰਾਣਾ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਨਾਂ ਕਿਹਾ ਕਿ ਕੇਂਦਰ ਸਰਕਾਰ ਆਰ. ਐੱਸ.ਐੱਸ ਦੇ ਇਸ਼ਾਰਿਆ ਤੇ ਘੱਟ ਗਿਣਤੀ ਭਾਈਚਾਰਕ ਫਿਰਕਿਆਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀ ਹੈ। ਉਹਨਾਂ ਕਿਹਾ ਕਿ ਬੇਇਨਸਾਫ਼ੀ ਦੇ ਖਿਲਾਫ ਲਿਖਣ-ਬੋਲਣ ਵਾਲੇ ਬੁਧੀਜੀਵੀਆਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਵਿਰੁੱਧ ਸੰਗੀਨ ਦੋਸ਼ਾਂ ਤਹਿਤ ਝੂਠੇ ਕੇਸ ਦਰਜ ਕਰਕੇ ਸ਼ਰੇਆਮ ਸਵਿਧਾਨ ਤੇ ਜਮਹੂਰੀਅਤ ਦਾ ਕਤਲ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਤੇ ਮਜਦੂਰਾਂ ਤੇ ਮੁਲਾਜ਼ਮਾਂ ਨਾਲ ਵਾਰ ਵਾਰ ਗੱਲਬਾਤ ਦਾ ਸਮਾਂ ਦੇ ਕੇ ਗੱਲਬਾਤ ਤੋ ਭੱਜਣਾ ਇਹ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਹੁਣ ਪੁੱਠੀ ਗਿਣਤੀ ਚਾਲੂ ਹੋ ਗਈ ਹੈ ਉਹਨਾਂ ਕਿਹਾ ਕਿ ਮਾਈਨਿੰਗ ਤੇ ਨਸ਼ਾ ਮਾਫੀਆ ਸਰਕਾਰੀ ਸਹਿ ਪ੍ਰਾਪਤ ਹੋਣ ਕਰਕੇ ਪਹਿਲਾਂ ਨਾਲੋਂ ਵੱਧ ਗਿਆ ਹੈ,ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਖੇਤੀ ਧੰਦੇ ਨੂੰ ਤਬਾਹ ਕਰਨ ਵਾਲੀਆਂ ਨੀਤੀਆਂ ਨੂੰ ਵਾਰ ਵਾਰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮਜ਼ਦੂਰਾਂ ਮੁਲਾਜ਼ਮਾਂ ਨੂੰ ਕੁਝ ਹੱਦ ਤੱਕ ਰਾਹਤ ਦੇਣ ਵਾਲੇ ਕਿਰਤ ਕਾਨੂੰਨ ਖਤਮ ਕਰ ਦਿੱਤੇ ਹਨ,ਉਹਨਾਂ ਕਿਹਾ ਕਿ ਮਨਰੇਗਾ ਤਹਿਤ ਜਾਰੀ ਹੋਣ ਵਾਲੇ ਫੰਡ ਦੀ ਰਕਮ ਵਧਾਉਣ ਦੀ ਲੋੜ ਨੂੰ ਵੀ ਅਣਡਿੱਠ ਕੀਤਾ ਜਾ ਰਿਹਾ ਹੈ,ਉਹਨਾਂ ਕਿਹਾ ਕਿ ਸਿਖਿਆ ਤੇ ਸਿਹਤ ਸੇਵਾਵਾਂ ਦਾ ਅੰਨ੍ਹੇਵਾਹ ਨਿੱਜੀਕਰਨ,ਕੀਤਾ ਜਾ ਰਿਹਾ ਹੈ