ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਏ.ਐਸ ਆਇਲਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਏ.ਐਸ ਆਇਲਟਸ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਮੇਨ ਮਾਰਕੀਟ, ਪੰਜਾਬ ਐਂਡ ਸਿੰਧ ਬੈਂਕ ਦੇ ਉਪਰ, ਨੇੜੇ ਪੂਜਾ ਗੈਸ ਏਜੰਸੀ, ਚੰਡੀਗੜ੍ਹ ਰੋਡ, ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਅਮਰਜੀਤ ਸਿੰਘ ਪੁੱਤਰ ਹਰਭਜਨ ਸਿੰਘ, ਵਾਸੀ ਪਿੰਡ ਕਾਂਸਲ, ਸਬ ਤਹਿਸੀਲ-ਮਾਜਰੀ, ਤਹਿਸੀਲ, ਖਰੜ, ਜ਼ਿਲ੍ਹਾ ਮੋਹਾਲੀ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:355/ਆਈ.ਸੀ, ਮਿਤੀ 06.11.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 05-11-2024 ਨੂੰ ਖਤਮ ਹੋ ਚੁੱਕੀ ਹੈ।
ਉਕਤ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲਦਾਰ, ਖਰੜ ਦੀ ਰਿਪੋਰਟ ਅਨੁਸਾਰ ਫਰਮ ਦੇ ਦਫਤਰੀ ਪਤੇ ਤੇ ਦਫਤਰ ਬੰਦ ਮਿਲੇ ਤੇ ਸੰਮਨ ਦੀ ਇੱਕ ਫੋਟੋ ਕਾਪੀ ਉਸ ਦੇ ਦਫਤਰ ਦੇ ਚਸਪਾ ਕਰ ਦਿੱਤੀ ਗਈ।
ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ, ਫਰਮ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰ ਦੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਛਿਮਾਹੀ ਰਿਪੋਰਟ ਬਾਰੇ ਦਫਤਰ ਨੂੰ ਸੂਚਿਤ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ, ਮਹੀਨਾ ਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਰਿਹਾਇਸ਼ੀ ਪਤੇ ਦਾ ਨੋਟਿਸ ਅਣਡਲੀਵਰ ਪ੍ਰਾਪਤ ਹੋਣ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਏ.ਐਸ ਆਇਲਟਸ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 355/ਆਈ.ਸੀ. ਮਿਤੀ 06.11.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।