ਸੁਨਾਮ : ਫਿਰੋਜ਼ਪੁਰ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਡਾਕਟਰ ਮਲਕੀਤ ਸਿੰਘ ਥਿੰਦ ਨੂੰ ਪੰਜਾਬ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡਾਕਟਰ ਥਿੰਦ ਦੀ ਨਿਯੁਕਤੀ ਤੇ ਕੰਬੋਜ਼ ਭਾਈਚਾਰੇ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਸੁਨਾਮ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਡਾਕਟਰ ਮਲਕੀਤ ਸਿੰਘ ਥਿੰਦ ਨੂੰ ਪਛੜੀਆਂ ਸ਼੍ਰੇਣੀਆਂ ਬੋਰਡ ਦਾ ਚੇਅਰਮੈਨ ਨਿਯੁਕਤ ਕਰਕੇ ਕੰਬੋਜ਼ ਭਾਈਚਾਰੇ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਇਮਾਨਦਾਰ ਵਿਅਕਤੀ ਨੂੰ ਵੱਡੀ ਜ਼ਿੰਮੇਵਾਰੀ ਮਿਲ਼ਣ ਨਾਲ ਹੋਰਨਾਂ ਵਰਕਰਾਂ ਵਿੱਚ ਪਾਰਟੀ ਲਈ ਇਮਾਨਦਾਰੀ ਨਾਲ ਕੰਮ ਕਰਨ ਦੀ ਚਿਣਗ ਪੈਦਾ ਹੋਵੇਗੀ। ਇਸ ਮੌਕੇ ਯਾਦਗਾਰ ਕਮੇਟੀ ਦੇ ਸਰਪ੍ਰਸਤ ਮਾਸਟਰ ਕੇਹਰ ਸਿੰਘ ਜੋਸ਼ਨ, ਪ੍ਰਧਾਨ ਮਨਦੀਪ ਸਿੰਘ ਜੋਸ਼ਨ, ਹਰਨੇਕ ਸਿੰਘ ਨੱਢੇ ਪ੍ਰਿਤਪਾਲ ਸਿੰਘ ਥਿੰਦ, ਜਤਿੰਦਰ ਪਾਲ ਸਿੰਘ ਬੌਬੀ, ਮਲਕੀਤ ਸਿੰਘ, ਮਾਸਟਰ ਬਲਦੇਵ ਸਿੰਘ, ਮਾਸਟਰ ਕਰਮ ਸਿੰਘ, ਮਾਸਟਰ ਭੁਪਿੰਦਰ ਸਿੰਘ, ਮਾਸਟਰ ਗੁਰਮੇਲ ਸਿੰਘ, ਸੋਨੂੰ ਵਰਮਾ, ਨਰਿੰਦਰ ਢੋਟ, ਪ੍ਰਿਤਪਾਲ ਸਿੰਘ ਜੋਸ਼ਨ, ਵਿਕਰਾਂਤ ਵਰਮਾ ਆਦਿ ਨੇ ਵੀ ਨਵ ਨਿਯੁਕਤ ਚੇਅਰਮੈਨ ਦੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ।