Wednesday, April 02, 2025
BREAKING NEWS
ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Chandigarh

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

March 31, 2025 06:43 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇੱਕ ਨਿਵਾਸੀ ਦੁਆਰਾ ਦਾਇਰ ਕੀਤੀ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸਦੇ ਭਤੀਜੇ ਵਿਰੁੱਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐਸਆਈ ਨੇ ਉਸਦੇ ਪੁੱਤਰ ਨੂੰ ਕੇਸ ਵਿੱਚੋਂ ਕੱਢਣ ਲਈ ਐਸਐਚਓ ਦੀ ਤਰਫੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸ਼ਿਕਾਇਤਕਰਤਾ ਵੱਲੋਂ ਮਿੰਨਤਾਂ ਕਰਨ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ ਘਟਾ ਕੇ 1 ਲੱਖ ਰੁਪਏ ਕਰ ਦਿੱਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਆਡੀਓ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7ਏ, ਬੀਐਨਐਸ ਦੀ ਧਾਰਾ 61(2) ਅਤੇ ਐਨਡੀਪੀਐਸ ਕਾਨੂੰਨ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਮੰਡੇਰ, ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਦੱਸਿਆ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਭਾਜਪਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਮਾਨ ਸਰਕਾਰ': ਬਲਬੀਰ ਸਿੰਘ ਸਿੱਧੂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਪੰਜਾਬ ‘ਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ : CM ਮਾਨ

ਸੀ ਐਮ ਦੀ ਯੋਗਸ਼ਾਲਾ” ਨੇ ਮਿਊਂਸੀਪਲ ਹਾਈਟਸ, ਐਸ ਏ ਐਸ ਨਗਰ ਵਿਖੇ ਇੱਕ ਸਾਲ ਪੂਰਾ ਕੀਤਾ