ਸੁਨਾਮ : ਸ਼੍ਰੀ ਹਰੀਦਾਸ ਨਿਕੁੰਜ ਬਿਹਾਰੀ ਸੇਵਾ ਸੰਮਤੀ ਵੱਲੋਂ ਸ਼੍ਰੀਮਦ ਭਾਗਵਤ ਕਥਾ ਦਾ ਆਯੋਜ਼ਨ ਨਵੀਂ ਅਨਾਜ ਮੰਡੀ ਸੁਨਾਮ ਦੇ ਖੁੱਲ੍ਹੇ ਗਰਾਊਂਡ ਵਿਖੇ ਕਰਵਾਇਆ ਗਿਆ। ਕਥਾ ਦੇ ਛੇਵੇਂ ਦਿਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਸ੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ ਨੇ ਸੰਗਤਾਂ ਦੇ ਸਹਿਯੋਗ ਨਾਲ ਵੱਡਾ ਉਪਰਾਲਾ ਕਰਕੇ ਸੰਗਤ ਨੂੰ ਧਾਰਮਿਕ ਆਸਥਾ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੇ ਰੋਜ਼ਮਰ੍ਹਾ ਦੇ ਕੰਮਕਾਜ ਅਤੇ ਵਪਾਰ ਦੇ ਨਾਲ ਪ੍ਰਮਾਤਮਾ ਨਾਲ ਜੁੜਣਾ ਚਾਹੀਦਾ ਹੈ ਤਾਂ ਜੋ ਇਨਸਾਨ ਨੂੰ ਸਮਾਜਿਕ ਅਤੇ ਧਾਰਮਿਕ ਫਲਸਫੇ ਬਾਰੇ ਗਿਆਨ ਪ੍ਰਾਪਤ ਹੁੰਦਾ ਰਹੇ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ ਜਿੰਨਾ ਨੇ ਸੁਨਾਮ ਦਾ ਨਾਮ ਬਹੁਤ ਦੂਰ ਤੱਕ ਚਮਕਾਇਆ ਅਤੇ ਬਾਂਕੇ ਬਿਹਾਰੀ ਦਾ ਨਾਮ ਘਰ ਘਰ ਤੱਕ ਪਹੁੰਚਾਇਆ ਹੈ। ਕਥਾ ਦੇ ਛੇਵੇਂ ਦਿਨ ਬੋਲੀਵੁੱਡ ਸਿੰਗਰ ਬੀ ਪਰਾਗ ਨੇ ਰਾਧਾ ਰਾਣੀ ਦੇ ਭਜਨ ਗਾਕੇ ਸ਼ਰਧਾਲੂਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਕਥਾਵਾਚਕ ਇੰਦਰੇਸ਼ ਜੀ ਮਹਾਰਾਜ ਨੇ ਸ਼ਰਧਾਲੂਆਂ ਨਾਲ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਰਾਜੀਵ ਕੁਮਾਰ ਮੱਖਣ, ਰਾਜਨ ਸਿੰਗਲਾ, ਅਮਿੱਤ ਕੌਸ਼ਲ, ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਸਰਜੀਵਨ ਗੋਇਲ ਲੱਕੀ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।