ਪਟਿਆਲਾ : ਪਟਿਆਲਾ ਦੇ ਕਸਬਾ ਬਾਦਸ਼ਾਹਪੁਰ ਪੁਲਿਸ ਥਾਣੇ ਨੇੜੇ ਬੀਤੀ ਰਾਤ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿੱਚ ਪੁਲਿਸ ਚੌਂਕੀ ਦੇ ਨਾਲ ਬਣੇ ਕੋਆਪਰੇਟਿਵ ਸੋਸਾਇਟੀ ਦੇ ਦਫਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਦਾ ਪਤਾ ਲੱਗਦਿਆ ਹੀ SSP ਡਾਕਟਰ ਨਾਨਕ ਸਿੰਘ ਅਤੇ SP ਯੋਗੇਸ਼ ਸ਼ਰਮਾ ਪਹੁੰਚ ਗਏ।
ਧਮਾਕੇ ਕਾਰਨ ਨੇੜਲੇ ਘਰਾਂ ਵਿੱਚ ਰਹਿਣ ਵਾਲੇ ਲੋਕ ਡਰ ਗਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੁਲਿਸ ਸਟੇਸ਼ਨ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਗ੍ਰਨੇਡ ਹਮਲਾ ਸੀ ਜਾਂ ਕੁਝ ਹੋਰ। ਫਿਲਹਾਲ, ਪੁਲਿਸ ਇਸ ਮਾਮਲੇ ਵਿੱਚ ਹਰ ਐਂਗਲ ਦੀ ਜਾਂਚ ਕਰ ਰਹੀ ਹੈ।