ਸੁਨਾਮ : ਸੁਨਾਮ ਨੇੜਲੇ ਪਿੰਡ ਲਖਮੀਰਵਾਲਾ ਦੇ ਜੰਮਪਲ ਗੁਰਦੀਪ ਸਿੰਘ ਰਿੰਪਲ ਧਾਲੀਵਾਲ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਦਾ ਸਾਲ 2025-27 ਲਈ ਪ੍ਰਧਾਨ ਚੁਣਿਆ ਗਿਆ। ਮੰਗਲਵਾਰ ਨੂੰ ਸੁਨਾਮ ਵਿਖੇ ਕਾਲਜ਼ ਕੈਂਪਸ ਵਿੱਚ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਗੁਰਦੀਪ ਸਿੰਘ ਰਿੰਪਲ ਧਾਲੀਵਾਲ ਨੂੰ ਪ੍ਰਧਾਨ ਚੁਣਿਆ। ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਰਿੰਪਲ ਧਾਲੀਵਾਲ ਨੇ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਾਲਜ ਦੀ ਬਿਹਤਰੀ ਲਈ ਕੰਮ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਅੱਜ ਦੀ ਚੋਣ ਮੀਟਿੰਗ ਵਿੱਚ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭਰੂਰ, ਸਾਬਕਾ ਜਨਰਲ ਸਕੱਤਰ ਐਡਵੋਕੇਟ ਸ਼ੰਕਰ ਪੂਰੀ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਮਨਪ੍ਰੀਤ ਸਿੰਘ, ਸਾਬਕਾ ਸਕੱਤਰ ਪ੍ਰੋ ਕੁਲਦੀਪ ਸਿੰਘ ਬਾਹੀਆ, ਪ੍ਰੋਫੈਸਰ ਮੁਖਤਿਆਰ ਸਿੰਘ, ਅਨੂਪ ਇੰਦਰ ਸਿੰਘ ਧਾਲੀਵਾਲ, ਮਾਸਟਰ ਸੁਖਪਾਲ ਸਿੰਘ, ਹਰਵਿੰਦਰ ਸਿੰਘ ਗਿੱਲ, ਪ੍ਰੋ ਸਤਿੰਦਰ ਸਿੰਘ ਢਿੱਲੋਂ, ਪ੍ਰੋ ਧਰਮਿੰਦਰ ਸਿੰਘ, ਜਸਬੀਰ ਸਿੰਘ ਬਖਸ਼ੀਵਾਲਾ, ਐਡਵੋਕੇਟ ਹਰਪ੍ਰੀਤ ਸਿੰਘ ਗਿੱਲ, ਕੁਲਵਿੰਦਰ ਸਿੰਘ ਗਿੱਲ, ਗੁਰਦਾਸ ਸਿੰਘ ਗਿੱਲ, ਅਮਨ ਮਾਨਸ਼ਾਹੀਆ, ਸੁਖਬੀਰ ਸਿੰਘ ਧਾਲੀਵਾਲ, ਪ੍ਰਿਤਪਾਲ ਸਿੰਘ ਹਨੀ ਆਦਿ ਹਾਜ਼ਰ ਸਨ। ਕਾਲਜ਼ ਪ੍ਰਿੰਸੀਪਲ ਡਾਕਟਰ ਸੁਖਵਿੰਦਰ ਸਿੰਘ ਅਤੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਪ੍ਰਿੰਸੀਪਲ ਪਰਮਿੰਦਰ ਸਿੰਘ ਨੇ ਪ੍ਰਧਾਨ ਚੁਣੇ ਜਾਣ ਤੇ ਰਿੰਪਲ ਧਾਲੀਵਾਲ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਹੈ ਕਿ ਓਐਸਏ ਦੇ ਨਵੇਂ ਬਣੇ ਪ੍ਰਧਾਨ ਰਿੰਪਲ ਧਾਲੀਵਾਲ ਕਾਲਜ਼ ਦੀ ਬਿਹਤਰੀ ਲਈ ਸੁਹਿਰਦ ਯਤਨ ਕਰਨਗੇ।