ਇਸ ਤੋਂ ਛੋਟੇ ਅਤੇ ਮੱਧਮ ਕੋਲਡ ਸਟੋਰੇਜ ਸੰਚਾਲਕਾਂ ਨੂੰ ਮਿਲੇਗੀ ਭਾਰੀ ਰਾਹਤ
ਸਰਕਾਰ ਵਪਾਰ, ਉਦਯੋਗ ਤੇ ਖੇਤੀਬਾੜੀ ਖੇਤਰ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਤੀਬੱਧ
ਚੰਡੀਗੜ੍ਹ : ਹਰਿਆਣਾ ਰਾਜ ਕੋਲਡ ਸਟੋਰੇਜ ਏਸੋਸਇਏਸ਼ਨ ਦੇ ਇੱਕ ਵਫਦ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਕੋਲਡ ਸਟੋਰੇਜ ਮਾਰਕਿਟ ਫੀਸ ਪ੍ਰਣਾਲੀ ਨੂੰ ਇੱਕਮੁਸ਼ਤ ਨਾਲ ਸਲੈਬ ਅਧਾਰਿਤ ਢਾਂਚੇ ਵਿੱਚ ਬਦਲਣ ਅਤੇ ਉਨ੍ਹਾਂ ਦੀ ਸਟੋਰੇਜ ਸਮਰੱਥਾ ਅਨੁਸਾਰ ਸਲੈਬ ਦਰ ਨੂੰ ਘੱਟ ਕਰਨ ਦੇ ਫੈਸਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਸਲੈਬ ਅਧਾਰਿਤ ਇੱਕਮੁਸ਼ਤ ਫੀਸ ਪ੍ਰਣਾਲੀ ਦੇ ਲਾਗੂ ਕਰਨ ਅਤੇ ਉਨ੍ਹਾਂ ਦੀ ਸਟੋਰੇਜ ਸਮਰੱਥਾ ਅਨੁਸਾਰ ਸਲੈਬ ਦਰ ਨੂੰ ਘੱਟ ਕਰਨ ਨਾਲ ਛੋਟੇ ਅਤੇ ਮੱਧਮ ਕੋਲਡ ਸਟੋਰੇਜ ਸੰਚਾਲਕਾਂ ਨੂੰ ਕਾਫੀ ਰਾਹਤ ਮਿਲੇਗੀ। ਨਵੀਂ ਪ੍ਰਣਾਲੀ ਤਹਿਤ, ਫੀਸ ਉਨ੍ਹਾਂ ਦੀ ਸਟੋਰੇਜ ਸਮਰੱਥਾ ਦੇ ਆਧਾਰ 'ਤੇ ਹੋਵੇਗੀ, ਜਿਸ ਨਾਲ ਨਾ ਸਿਰਫ ਛੋਟੇ ਸੰਚਾਲਕਾਂ 'ਤੇ ਬੋਝ ਘੱਟ ਹੋਵੇਗਾ, ਸਗੋ ਨਵੇਂ ਨਿਵੇਸ਼ਕਾਂ ਅਤੇ ਉਦਮੀਆਂ ਨੂੰ ਇਸ ਖੇਤਰ ਵਿੱਚ ਪ੍ਰਵੇਸ਼ ਕਰਨ ਲਈ ਪ੍ਰੋਤਸਾਹਨ ਵੀ ਮਿਲੇਗਾ।
ਗੌਰਤਲਬ ਹੈ ਕਿ ਹਰਿਆਣਾ ਰਾਜ ਕੋਲਡ ਸਟੋਰੇਜ ਏਸੋਸਇਏਸ਼ਨ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰ ਇੱਕਮੁਸ਼ਤ ਮਾਰਕਿਟ ਫੀਸ ਪ੍ਰਣਾਲੀ ਤੋਂ ਆ ਰਹੀ ਮੁਸ਼ਕਲਾਂ ਨਾਲ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ। ਮੁੱਖ ਮੰਤਰੀ ਨੇ ਏਸੋਸਇਏਸ਼ਨ ਦੇ ਅਧਿਕਾਰੀਆਂ ਦੀ ਗੱਲ ਨੂੰ ਹਮਦਰਦੀ ਨਾਲ ਸੁਣਿਆ ਅਤੇ ਜਲਦੀ ਤੋਂ ੧ਲਦੀ ਇਸ ਸਮਸਿਆ ਦੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਮੁੱਖ ਮੰਤਰੀ ਨੇ ਮਾਰਕਿਟ ਫੀਸ ਪ੍ਰਣਾਲੀ ਨੂੰ ਉਦਯੋਗ ਦੀ ਜਰੂਰਤ ਅਨੁਸਾਰ ਸੋਧ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਵਪਾਰ, ਉਦਯੋਗ ਤੇ ਖੇਤੀਬਾੜੀ ਖੇਤਰ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਨੇ ਵਪਾਰਕ ਨੀਤੀਆਂ ਵਿੱਚ ਪਾਰਦਰਸ਼ਿਤਾ ਅਤੇ ਉਦਮਤਾ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿੱਚ ਕਈ ਮਹਤੱਵਪੂਰਣ ਫੈਸਲੇ ਕੀਤੇ ਹਨ ਅਤੇ ਇਹ ਵੀ ਉਨ੍ਹਾਂ ਫੈਸਲਿਆਂ ਵਿੱਚੋ ਇੱਕ ਹੈ।
ਕੋਲਡ ਸਟੋਰੇਜ ਏਸੋਸਇਏਸ਼ਨ ਦੇ ਪ੍ਰਧਾਨ ਤੇ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਉਨਾਂ ਦੀ ਵਪਾਰ ਅਤੇ ਖੇਤੀਬਾੜੀ ਹਿਤੇਸ਼ੀ ਸੋਚ ਨੂੰ ਦਰਸ਼ਾਉਂਦਾ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਨਾ ਸਿਰਫ ਛੋਟੇ ਅਤੇ ਮੱਧਮ ਪੱਧਰ ਦੇ ਕੋਲਡ ਸਟੋਰੇਜ ਸੰਚਾਲਕਾਂ ਨੂੰ ਰਾਹਤ ਮਿਲੇਗੀ, ਸਗੋ ਪੂਰੇ ਸੂਬੇ ਵਿੱਚ ਕੋਲਡ ਸਟੋਰੇਜ ਸੇਵਾਵਾਂ ਦਾ ਵਿਸਤਾਰ ਵੀ ਹੋਵੇਗਾ। ਇਸ ਨਾਲ ਕਿਸਾਨਾਂ ਨੂੰ ਆਪਣੀ ਫਸਲਾਂ ਦੇ ਸਟੋਰੇਜ ਦੀ ਬਿਹਤਰ ਸਹੂਲਤ ਪ੍ਰਾਪਤ ਹੋਵੇਗੀ, ਜਿਸ ਦੇ ਨਤੀਜੇ ਵਜੋ ਖੇਤੀਬਾੜੀ ਖੇਤਰ ਨੁੰ ਹੋ ਵੱਧ ਮਜਬੂਤੀ ਮਿਲੇਗੀ।
ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਂਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਾਜਾ ਸ਼ੇਖਰ ਵੁੰਡਰੂ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਮੁੱਖ ਪ੍ਰਸਾਸ਼ਕ ਸ੍ਰੀ ਮੁਕੇਸ਼ ਕੁਮਾਰ ਅਹੂਜਾ, ਬੋਰਡ ਦੇ ਸੀਐਮਈਓ ਸ੍ਰੀ ਸੁਨੀਲ ਸ਼ਰਮਾ, ਏਸੋਸਇਏਸ਼ਨ ਦੇ ਪ੍ਰਧਾਨ ਸ੍ਰੀ ਬਲਦੇਵ ਰਾਜ ਰਾਠੀ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।