ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸ਼ਾਜਿਸ਼ਾ ਨੂੰ ਸਫ਼ਲ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਲੋਕਾਂ ਨੇ ਹਮੇਸ਼ਾ ਨਕਾਰਿਆ ਹੈ। ਮੌਜੂਦਾ ਹਾਲਾਤਾਂ ਵਰਗਾ ਸਮਾਂ ਪਹਿਲਾਂ ਵੀ ਆਇਆ ਲੇਕਿਨ ਉਨ੍ਹਾਂ ਲੋਕਾਂ ਨੂੰ ਮੁੜ ਪਾਰਟੀ ਦੀ ਸ਼ਰਨ ਵਿੱਚ ਆਉਣਾ ਪਿਆ ਹੈ। ਵੀਰਵਾਰ ਨੂੰ ਸੁਨਾਮ ਵਿਖੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਸੰਗਰੂਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੰਗਰੂਰ ਅਤੇ ਰਵਿੰਦਰ ਸਿੰਘ ਚੀਮਾਂ ਨੇ ਸਿਰਕਤ ਕੀਤੀ। ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਜਿਲ੍ਹਾ ਸੰਗਰੂਰ ਦੇ ਸਰਕਲ ਡੈਲੀਗੇਟਾਂ ਦੀ ਮੀਟਿੰਗ 5 ਅਪ੍ਰੈਲ ਨੂੰ ਗੁਰੂਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਹੋਵੇਗੀ। ਜਿਸ ਵਿਚ ਸਾਰੇ ਡੈਲੀਗੇਟਾਂ ਦਾ ਮਾਨ ਸਨਮਾਨ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਜਿਲ੍ਹੇ ਦੇ ਅਬਜਰਵਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ,ਰਜਿੰਦਰ ਦੀਪਾ, ਗੁਲਜ਼ਾਰ ਸਿੰਘ ਮੂਣਕ, ਗਗਨਦੀਪ ਸਿੰਘ ਖੰਡੇਬਾਦ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਗੋਲਡੀ ਨੇ ਦੱਸਿਆ ਕਿ ਸਮੂਹ ਡੈਲੀਗੇਟਾਂ ਨੇ ਐਲਾਨ ਕੀਤਾ ਕਿ ਉਹ ਪਾਰਟੀ ਦਾ ਡਟਕੇ ਸਾਥ ਦੇਣਗੇ , ਸੰਗਰੂਰ ਜ਼ਿਲ੍ਹੇ ਵਿੱਚ ਪੈਂਦੇ ਪੰਜ ਵਿਧਾਨ ਸਭਾ ਹਲਕਿਆਂ ਦੀ ਭਰਤੀ ਪੂਰੀ ਹੋ ਚੁੱਕੀ ਹੈ, ਫਾਰਮ ਜਮ੍ਹਾਂ ਕਰਵਾਉਣ ਤੋਂ ਬਾਅਦ ਡੈਲੀਗੇਟਾਂ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸਰਕਲ ਡੈਲੀਗੇਟਾਂ ਤੋਂ ਬਾਅਦ ਜਿਲ੍ਹਾ ਪੱਧਰੀ ਡੈਲੀਗੇਟ ਚੁਣੇ ਜਾਣਗੇ ,ਉਸਤੋਂ ਬਾਅਦ ਪੰਜਾਬ ਪੱਧਰ ਦੇ ਡੈਲੀਗੇਟ ਚੁਣੇ ਜਾਣਗੇ। ਇਸ ਤੋਂ ਬਾਅਦ ਜਥੇਬੰਦਕ ਅਤੇ ਸੰਵਿਧਾਨਕ ਤੌਰ ਤੇ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਅਕਾਲੀ ਆਗੂ ਬੀਬੀ ਪਰਮਜੀਤ ਕੌਰ ਵਿਰਕ,ਰੁਪਿੰਦਰ ਸਿੰਘ ਰੰਧਾਵਾ, ਹਰਪਾਲ ਸਿੰਘ ਖਡਿਆਲ, ਗੁਰਮੀਤ ਸਿੰਘ ਜੈਲਦਾਰ, ਹਰਵਿੰਦਰ ਸਿੰਘ ਗੋਲਡੀ ਤੂਰ, ਗੁਰਲਾਲ ਸਿੰਘ ਫਤਿਹਗੜ੍ਹ, ਗੁਰਲਾਲ ਸਿੰਘ ਉੱਭਾ, ਵਿੱਕੀ ਸਿੰਘ, ਜੱਗਾ ਸਿੰਘ, ਸਤਿਗੁਰ ਸਿੰਘ ਘੁੰਮਣ, ਗੁਰਦੀਪ ਸਿੰਘ, ਰਮਨਦੀਪ ਸਿੰਘ ਰਾਣਾ, ਬਲਵਿੰਦਰ ਸਿੰਘ ਅਕਬਰਪੁਰ, ਨਿੱਕਾ ਸਿੰਘ ਚੀਮਾ, ਦਰਸ਼ਨ ਸਿੰਘ ਚੀਮਾ, ਰਣਜੀਤ ਸਿੰਘ ਕਾਤਰੋਂ, ਜਗਰੂਪ ਸਿੰਘ ਲੱਡਾ, ਅੰਮ੍ਰਿਤਪਾਲ (ਰਾਜੂ), ਖੁਸ਼ਪਾਲ ਸਿੰਘ ਬੀਰਕਲਾਂ, ਗਗਨਦੀਪ ਸਿੰਘ ਖੰਡੇਬਾਦ, ਨਿਰਮਲ ਸਿੰਘ, ਜਗਰਾਜ ਸਿੰਘ, ਕੇਵਲ ਸਿੰਘ, ਸੂਰਜ ਮੱਲ ਆਦਿ ਆਗੂ ਹਾਜ਼ਰ ਸਨ।