ਸੁਨਾਮ : ਸ਼ਹੀਦ ਊਧਮ ਸਿੰਘ ਹਾਕੀ ਕਲੱਬ ਸੁਨਾਮ ਵੱਲੋਂ ਪੰਜ ਅਤੇ ਛੇ ਅਪ੍ਰੈਲ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਦੇ ਐਸਟਰੋਟਰਫ ਗਰਾਊਂਡ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਲੈਕੇ ਕਲੱਬ ਦੇ ਸਮੂਹ ਮੈਂਬਰਾਂ ਨੇ ਗਰਾਊਂਡ ਵਿਖੇ ਮੀਟਿੰਗ ਕਰਕੇ ਜਾਇਜ਼ਾ ਲਿਆ। ਸ਼ਹੀਦ ਊਧਮ ਸਿੰਘ ਹਾਕੀ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਚੀਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਅਤੇ ਛੇ ਅਪ੍ਰੈਲ ਨੂੰ ਕਰਵਾਏ ਜਾ ਰਹੇ ਟੂਰਨਾਮੈਂਟ ਦਾ ਉਦਘਾਟਨ ਪੰਜ ਅਪ੍ਰੈਲ ਨੂੰ ਏਆਈਜੀ ਜ਼ੋਨਲ ਸੀਆਈਡੀ ਪਟਿਆਲਾ ਹਰਵਿੰਦਰ ਸਿੰਘ ਵਿਰਕ ਕਰਨਗੇ, ਜ਼ਿਲ੍ਹਾ ਭਲਾਈ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ ਅਤੇ ਆੜਤੀ ਆਗੂ ਰਵਿੰਦਰ ਸਿੰਘ ਚੀਮਾਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਛੇ ਅਪ੍ਰੈਲ ਨੂੰ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਕਰਨਗੇ, ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਕਾਲਜ ਪ੍ਰਿੰਸੀਪਲ ਡਾਕਟਰ ਸੁਖਵਿੰਦਰ ਸਿੰਘ ਸ਼ਮਾਂ ਰੌਸ਼ਨ ਕਰਨਗੇ। ਕਲੱਬ ਪ੍ਰਧਾਨ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਪੰਜਾਬ ਦੀਆਂ ਨਾਮਵਰ ਟੀਮਾਂ ਸ਼ਿਰਕਤ ਕਰਨਗੀਆਂ। ਇਸ ਮੌਕੇ ਕਲੱਬ ਦੇ ਸਕੱਤਰ ਪ੍ਰੋਫੈਸਰ ਮੁਖਤਿਆਰ ਸਿੰਘ, ਏਐਸਆਈ ਕੁਲਬੀਰ ਸਿੰਘ ਖਾਲਸਾ, ਸਹਾਇਕ ਥਾਣੇਦਾਰ ਕਪੂਰ ਸਿੰਘ, ਸਾਬਕਾ ਕੌਂਸਲਰ ਹਾਕਮ ਸਿੰਘ, ਸੁਬੇਗ ਸਿੰਘ, ਕੁਲਵਿੰਦਰ ਸਿੰਘ, ਸਵਰਨ ਸਿੰਘ ਕਾਲੀ, ਮਨਿੰਦਰਜੋਤ ਸਿੰਘ, ਹਰਵਿੰਦਰ ਸਿੰਘ ਚੰਦੀ, ਗੁਰਮੀਤ ਸਿੰਘ, ਇੰਦਰਜੀਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।