Wednesday, April 09, 2025

Doaba

ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਸ਼ਾਨੋ ਸ਼ੌਕਤ ਨਾਲ ਹੋਈ ਆਰੰਭ 

April 04, 2025 07:10 PM
SehajTimes
ਹੁਸ਼ਿਆਰਪੁਰ : ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਹਰ ਸਾਲ ਦੀ ਤਰਾਂ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਚੇਅਰਮੈਨ ਸੰਤ ਸਰਵਣ ਦਾਸ ਬੋਹਣ, ਸੰਤ ਨਿਰਮਲ ਦਾਸ ਬਾਬੇ ਜੌੜੇ ਅਤੇ ਸੁਸਾਇਟੀ ਦੇ ਸਮੂਹ ਸੰਤਾਂ, ਮਹਾਂਪੁਰਸ਼ਾਂ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਜਲੰਧਰ ਤੋਂ ਬਹੁਤ ਸ਼ਾਨੋ ਸ਼ੌਕਤ ਨਾਲ ਆਰੰਭ ਹੋਈ। ਇਸ ਮੌਕੇ ਪੰਜਾਬ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖਸ਼ੀਅਤਾਂ ਨੇ ਸ਼ਰਧਾ ਪੂਰਵਕ ਹਾਜਰੀ ਭਰੀ। ਇਸ ਮੌਕੇ ਸੰਤਾਂ, ਮਹਾਂਪੁਰਸ਼ਾਂ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਪ੍ਰਕਾਸ਼ ਪੁਰਬ ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਵਿਖੇ ਮਨਾਉਣ ਲਈ ਦੇਸ਼ ਵਿਦੇਸ਼ ਤੋਂ ਹਜਾਰਾਂ  ਸੰਗਤਾਂ ਹੁੰਮ ਹੁਮਾਕੇ ਸ਼ਾਮਲ ਹੋ ਰਹੀਆਂ ਹਨ। 
      ਇਸ ਮੌਕੇ ਉਹਨਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਦੇ ਦਰਸਾਏ ਸਮਾਨਤਾ, ਏਕਤਾ ਤੇ ਭਾਈਚਾਰੇ ਦਾ ਦਰਸਾਇਆ ਬੇਗਮਪੁਰਾ ਵਸਾਉਣ ਲਈ ਸਾਰੇ ਬਹੁਜਨ ਸਮਾਜ ਨੂੰ ਬਾਬਾ ਸਾਹਿਬ ਡਾ. ਅੰਬੇਡਕਰ, ਸਾਹਿਬ ਕਾਂਸ਼ੀ ਰਾਮ ਜੀ ਦੇ ਦੱਸੇ ਆਰਥਿਕ, ਸਮਾਜਿਕ ਤੇ ਰਾਜਨੀਤਕ ਪ੍ਰੀਵਤਨ ਦੇ ਅੰਦੋਲਨ ਨੂੰ ਮਜਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਲਕਾਰ ਸਿੰਘ ਵੀ ਹਾਜਰ ਸਨ। 
       ਇਸ ਮੌਕੇ ਸੰਤਾਂ ਮਹਾਂਪੁਰਸ਼ਾਂ ਨੇ ਦੱਸਿਆ ਕਿ 5 ਅਪ੍ਰੈਲ ਨੂੰ ਗੁਰੂ ਰਵਿਦਾਸ ਆਸ਼ਰਮ ਹਰਿਦੁਆਰ ਤੋਂ ਪੈਦਲ ਸ਼ੋਭਾ ਯਾਤਰਾ ਆਰੰਭ ਹੋ ਕੇ ਸ੍ਰੀ ਰਵਿਦਾਸ ਮੰਦਿਰ ਹਰਿ ਕੀ ਪਉੜੀ ਪਹੁੰਚੇਗੀ। ਉਨਾਂ ਕਿਹਾ ਕਿ 6 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ।
       ਇਸ ਮੌਕੇ ਸੰਤ ਪਰਮਜੀਤ ਦਾਸ ਨਗਰ,ਸੰਤ ਸਰਵਣ ਦਾਸ ਸਲੇਮਟਾਵਰੀ,ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਬਾਬਾ ਫਤਿਹ ਸਿੰਘ ਤਰਨਾ ਦਲ,ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ ਸੰਤ ਬਾਬਾ ਸੁਖਵਿੰਦਰ ਸਿੰਘ ਹਾਲੋਵਾਲ, ਸੰਤ ਬਲਵੰਤ ਸਿੰਘ ਡੀਗਰੀਆਂ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਸੰਤ ਧਰਮਪਾਲ ਸ਼ੇਰਗੜ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ, ਸੰਤ ਰਾਮ ਸੇਵਕ ਹਰੀਪੁਰ ਖਾਲਸਾ, ਸੰਤ ਪ੍ਰਗਟ ਨਾਥ ਬਾਲਯੋਗੀ, ਸੰਤ ਸੰਤੋਖ ਦਾਸ ਭਾਰਟਾ, ਸੰਤ ਕੁਲਦੀਪ ਦਾਸ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਵਿਨੈ ਮੁਨੀ ਜੰਮੂ, ਸੰਤ ਸ਼ਿੰਗਾਰਾ ਦਾਸ ਭੋਗਪੁਰ, ਸੰਤ ਬਲਕਾਰ ਸਿੰਘ ਵਡਾਲਾ, ਸੰਤ ਸਤਨਾਮ ਦਾਸ ਵਿਛੋਹੀ, ਸੰਤ ਗੁਰਮੀਤ ਦਾਸ, ਸੰਤ ਰਜੇਸ਼ ਦਾਸ ਬਜਵਾੜਾ ਵੀ ਹਾਜਰ ਸਨ।

Have something to say? Post your comment

 

More in Doaba

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ

ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਘਿਨਾਉਣੀਆਂ ਹਰਕਤਾਂ ਕਰਕੇ ਪੰਜਾਬ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਕੌਸ਼ਲਰ ਮੁਕੇਸ਼ ਕੁਮਾਰ ਮੱਲ੍ਹ

ਬੇਗਮਪੁਰਾ ਟਾਈਗਰ ਫੋਰਸ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਬੰਦ ਪਏ ਆਕਸੀਜਨ ਜਨਰੇਸ਼ਨ ਪਲਾਂਟਾਂ ਨੂੰ ਠੀਕ ਕਰਵਾਉਣ  ਲਈ ਦਿੱਤਾ ਮੰਗ ਪੱਤਰ

ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਐਸਸੀ ਸਮਾਜ ਪੰਨੂੰ ਨੂੰ ਅਜਿਹਾ ਸਬਕ ਸਿਖਾਏਗਾ ਕਿ ਪੰਨੂੰ ਦੀਆਂ ਸੱਤ ਪੀੜੀਆਂ ਨਹੀਂ ਭੁੱਲ ਸਕਣਗੀਆਂ : ਬੇਗਮਪੁਰਾ ਟਾਈਗਰ ਫੋਰਸ 

Amit Shah ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਤ ਭਿੰਡਰਾਂਵਾਲਿਆਂ ਤੇ ਅਪਮਾਨਜਨਕ ਟਿੱਪਣੀ ਕਰਨ ਵਿਰੁੱਧ ਦਿੱਤਾ DC ਨੂੰ ਮੰਗ ਪੱਤਰ 

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤ

ਗੁਰਪੰਤ ਪੰਨੂ ਵਰਗੇ ਅਨਪੜ੍ਹ, ਗਵਾਰ, ਗੱਦਾਰ ਤੇ ਅਖੌਤੀ ਲੋਕ ਡਾ.ਭੀਮ ਰਾਉ ਅੰਬੇਡਕਰ ਜੀ ਤੋਂ ਜਾਣੂ ਨਹੀਂ ਹਨ : ਬੇਗਮਪੁਰਾ ਟਾਈਗਰ ਫੋਰਸ