ਹੁਸ਼ਿਆਰਪੁਰ : ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੋਰਸ ਦੇ ਬਲਾਕ ਹਰਿਆਣਾ ਭੁੰਗਾ ਦੇ ਪ੍ਰਧਾਨ ਅਨਿਲ ਕੁਮਾਰ ਬੰਟੀ ਉਪ ਪ੍ਰਧਾਨ ਰਾਹੁਲ ਕਲੋਤਾ ਪ੍ਰਧਾਨਗੀ ਹੇਠ ਨਾਇਬ ਤਹਿਸੀਲਦਾਰ ਰਵਿੰਦਰ ਕੌਰ ਦੇ ਰਾਹੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੂੰ ਸਿਵਲ ਹਸਪਤਾਲ ਵਿੱਚ ਕਰੋੜਾਂ ਰੁਪਏ ਨਾਲ ਬਣੇ ਆਕਸੀਜਨ ਜਨਰੇਸ਼ਨ ਪਲਾਂਟ ਨੂੰ ਤੁਰੰਤ ਚਾਲੂ ਕਰਨ ਲਈ ਭੇਜਿਆ ਗਿਆ! ਮੰਗ ਪੱਤਰ ਵਿੱਚ ਉਹਨਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅੰਦਰ ਸਿਹਤ ਪ੍ਰਬੰਧ ਰੱਬ ਆਸਰੇ ਹੀ ਚੱਲ ਰਹੇ ਹਨ। ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦੋ ਆਕਸੀਜਨ ਜਨਰੇਸ਼ਨ ਪਲਾਂਟ ਕਰੋੜਾਂ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਹੋਏ ਹਨ ਤਾਂ ਜੋ ਹੰਗਾਮੀ ਹਾਲਤ ਵਿੱਚ ਮਰੀਜ਼ਾਂ ਦੀ ਜਾਨ ਬਚਾਉਣ ਲਈ ਤੁਰੰਤ ਜੀਵਨ ਰੱਖਿਆ ਉਪਕਰਨਾਂ ਦੀ ਤੁਰੰਤ ਵਰਤੋਂ ਕੀਤੀ ਜਾ ਸਕੇ। ਇਸ ਮਕਸਦ ਲਈ ਆਕਸੀਜਨ ਪਹੁੰਚਾਉਣ ਲਈ ਸਿਵਲ ਹਸਪਤਾਲ ਦੇ ਸਾਰੇ ਕਮਰਿਆਂ ਵਿੱਚ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੇਗਮਪੁਰਾ ਟਾਈਗਰ ਫੋਰਸ ਦੀ ਟੀਮ ਵੱਲੋਂ ਇਸ ਆਕਸੀਜਨ ਪਲਾਂਟ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਕੀਤੇ ਦੌਰੇ ਦੌਰਾਨ ਇਹ ਵੇਖਿਆ ਗਿਆ ਕਿ ਦੋਵੇਂ ਆਕਸੀਜਨ ਜਨਰੇਸ਼ਨ ਪਲਾਂਟਾਂ ਦੀ ਤਾਲਾਬੰਦੀ ਕੀਤੀ ਹੋਈ ਹੈ ਅਤੇ ਇਹ ਕੰਮ ਕਰਨ ਦੀ ਸਥਿਤੀ ਵਿੱਚ ਨਹੀਂ ਹਨ। ਉਹਨਾਂ ਕਿਹਾ ਕਿ ਪੁੱਛ ਪੜਤਾਲ ਕਰਨ ਤੋਂ ਪਤਾ ਚੱਲਿਆ ਕਿ ਪਿਛਲੇ ਕਰੀਬ ਇੱਕ ਸਾਲ ਤੋਂ ਇਹ ਦੋਵੇਂ ਆਪ ਜੀ ਪਲਾਂਟ ਬੰਦ ਪਏ ਹੋਏ ਹਨ। ਇਹਨਾਂ ਦਾ ਮਰੀਜ਼ਾਂ ਨੂੰ ਕੋਈ ਫਾਇਦਾ ਨਹੀਂ ਹੋ ਰਿਹਾ। ਉਨਾਂ ਦੋਸ਼ ਲਗਾਇਆ ਕਿ ਹੰਗਾਮੀ ਹਾਲਤ ਵਿੱਚ ਜੀਵਨ ਰੱਖਿਅਕ ਉਪਕਰਨ ਦੋਵੇਂ ਆਕਸੀਜਨ ਪਲਾਂਟ ਲੰਬੇ ਸਮੇਂ ਤੋਂ ਵਰਤੋਂ ਵਿੱਚ ਨਾ ਹੋਣ ਕਾਰਨ ਇਹ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੌਜੂਦਾ ਪ੍ਰਸ਼ਾਸਕ ਸੀਨੀਅਰ ਐਸ ਐਮ ਓ ਦੀ ਕੇਵਲ ਕਾਰਜਸ਼ਾਲੀ ਹੀ ਨਹੀਂ, ਸਗੋਂ ਉਹਨਾਂ ਦੀ ਪ੍ਰਸ਼ਾਸਨਿਕ ਯੋਗਤਾ ਉੱਪਰ ਵੀ ਸਵਾਲੀਆ ਚਿੰਨ੍ਹ ਲਗਾ ਰਹੇ ਹਨ। ਉਨਾਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਬੰਦ ਪਏ ਇਹਨਾਂ ਆਕਸੀਜਨ ਪਲਾਂਟਾਂ ਨੂੰ ਸਮੇਂ ਸਿਰ ਠੀਕ ਨਾ ਕਰਾਉਣ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਗੈਰ ਜਿੰਮੇਵਾਰ ਪ੍ਰਸ਼ਾਸਕ ਤੇ ਹੋਰ ਅਧਿਕਾਰੀਆਂ ਨੂੰ ਮੌਜੂਦਾ ਸੀਟ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਕੇ ਇਹਨਾਂ ਸਭਨਾਂ ਵਿਰੁੱਧ ਸਖਤ ਵਿਭਾਗੀ ਕਾਰਵਾਈ ਅਤੇ ਜੀਵਨ ਰਖਿਅਕ ਕਰਨਾ ਨੂੰ ਠੀਕ ਕਰਾ ਕੇ ਮਰੀਜ਼ਾਂ ਦੀ ਵਰਤੋਂ ਯੋਗ ਵਿੱਚ ਲਿਆਉਣ, ਜੀਵਨ ਰੱਖਿਅਕ ਉਪਕਰਨਾਂ ਦੀ ਚੋਰੀ ਵੱਲ ਲੈ ਜਾਣ ਵਾਲੇ ਹਾਲਾਤਾਂ ਦੀ ਤੁਰੰਤ ਅਤੇ ਪੂਰੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਅਤੇ ਅਧਿਕਾਰੀਆਂ ਨੂੰ ਉਹਨਾਂ ਦੀ ਗੰਭੀਰ ਲਾਪਰਵਾਹੀ ਲਈ ਜਿੰਮੇਵਾਰ ਠਹਿਰਾਇਆ ਜਾਵੇ ਅਤੇ ਤੁਰੰਤ ਪ੍ਰਸ਼ਾਸਨ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ, ਸਤੀਸ਼ ਕੁਮਾਰ ਬਸੀ ਬਾਹਦ, ਮਨਪ੍ਰੀਤ ਕਲੋਤਾ, ਸੁਨੀਲ ਕੁਮਾਰ ਆਦਿ ਹਾਜ਼ਰ ਸਨ!