Friday, April 11, 2025

Malwa

ਗੁਰਿੰਦਰਜੀਤ ਧਾਲੀਵਾਲ ਨੇ ਕੀਤਾ ਹਾਕੀ ਟੂਰਨਾਮੈਂਟ ਦਾ ਉਦਘਾਟਨ 

April 05, 2025 04:01 PM
ਦਰਸ਼ਨ ਸਿੰਘ ਚੌਹਾਨ
ਅੱਠ ਨਾਮਵਰ ਟੀਮਾਂ ਲੈ ਰਹੀਆਂ ਨੇ ਹਿੱਸਾ 
 
ਸੁਨਾਮ : ਸ਼ਹੀਦ ਊਧਮ ਸਿੰਘ ਹਾਕੀ ਕਲੱਬ ਸੁਨਾਮ ਵੱਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਦੇ ਐਸਟਰੋਟਰਫ ਗਰਾਊਂਡ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਸਿਕਸ ਹਾਕੀ ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹਾ ਭਲਾਈ ਅਫ਼ਸਰ ਬਰਨਾਲਾ ਗੁਰਿੰਦਰਜੀਤ ਸਿੰਘ ਧਾਲੀਵਾਲ ਨੇ ਅਕਾਸ਼ ਵਿੱਚ ਗੁਬਾਰੇ ਉਡਾਕੇ ਕੀਤਾ। ਸ਼ਹੀਦ ਊਧਮ ਸਿੰਘ ਹਾਕੀ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਚੀਮਾਂ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਟੂਰਨਾਮੈਂਟ ਵਿੱਚ ਹਾਕੀ ਦੀਆਂ ਅੱਠ ਨਾਮਵਰ ਟੀਮਾਂ ਭਾਗ ਲੈ ਰਹੀਆਂ ਹਨ। ਉਦਘਾਟਨੀ ਮੈਚ ਵਿੱਚ ਸੰਗਰੂਰ ਨੇ ਮੇਜ਼ਬਾਨ ਸੁਨਾਮ ਦੀ ਟੀਮ ਨੂੰ 4-3 ਗੋਲਾਂ ਦੇ ਫ਼ਰਕ ਨਾਲ ਹਰਾਇਆ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਗੁਰਿੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਖੇਡਾਂ ਮਨੁੱਖੀ ਜ਼ਿੰਦਗੀ ਦਾ ਅਹਿਮ ਅੰਗ ਹਨ। ਖੇਡਾਂ ਜਿੱਥੇ ਮਨੁੱਖ ਨੂੰ ਸਰੀਰਕ ਤੌਰ ਤੇ ਤੰਦਰੁਸਤ ਰੱਖਦੀਆਂ ਹਨ ਉੱਥੇ ਮਾਨਸਿਕ ਤੌਰ ਤੇ ਵੀ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਸਹਾਈ ਹੁੰਦੀਆਂ ਹਨ। ਉਨ੍ਹਾਂ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨਾਲ ਨੌਜ਼ਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਕੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਿਆ ਜਾ ਸਕੇਗਾ। ਦੱਸਣਯੋਗ ਹੈ ਕਿ ਉਕਤ ਕਲੱਬ ਵੱਲੋਂ ਹਰ ਸਾਲ ਸੁਨਾਮ ਇਲਾਕੇ ਨਾਲ ਸਬੰਧਿਤ ਰਹੇ ਸਵਰਗ ਸੁਧਾਰ ਚੁੱਕੇ ਹਾਕੀ ਦੇ ਨਾਮਵਰ ਖਿਡਾਰੀਆਂ ਦੀ ਯਾਦ ਵਿੱਚ ਟੂਰਨਾਮੈਂਟ ਕਰਵਾਇਆ ਜਾਂਦਾ ਹੈ। ਇਸ ਮੌਕੇ ਰਵਿੰਦਰ ਸਿੰਘ ਚੀਮਾਂ, ਸੇਵਾ ਮੁਕਤ ਡਿਪਟੀ ਡਾਇਰੈਕਟਰ (ਕਾਲਜ਼ਾਂ) ਡਾਕਟਰ ਪਰਮਿੰਦਰ ਸਿੰਘ, ਕਾਲਜ਼ ਦੇ ਪ੍ਰਿੰਸੀਪਲ ਡਾਕਟਰ ਸੁਖਵਿੰਦਰ ਸਿੰਘ, ਐਡਵੋਕੇਟ ਕਰਮਜੀਤ ਸਿੰਘ, ਮਾਸਟਰ ਦਲਜੀਤ ਸਿੰਘ, ਹਰਨੇਕ ਸਿੰਘ ਨੱਢੇ, ਬਲਵਿੰਦਰ ਭਾਰਦਵਾਜ ਤੋਂ ਇਲਾਵਾ ਕਲੱਬ ਦੇ ਸਕੱਤਰ ਪ੍ਰੋਫੈਸਰ ਮੁਖਤਿਆਰ ਸਿੰਘ, ਏਐਸਆਈ ਕੁਲਬੀਰ ਸਿੰਘ ਖਾਲਸਾ, ਸਹਾਇਕ ਥਾਣੇਦਾਰ ਕਪੂਰ ਸਿੰਘ, ਸਾਬਕਾ ਕੌਂਸਲਰ ਹਾਕਮ ਸਿੰਘ, ਸੁਬੇਗ ਸਿੰਘ, ਕੁਲਵਿੰਦਰ ਸਿੰਘ, ਸਵਰਨ ਸਿੰਘ ਕਾਲੀ, ਮਨਿੰਦਰਜੋਤ ਸਿੰਘ, ਹਰਪਾਲ ਸਿੰਘ, ਹਰਵਿੰਦਰ ਸਿੰਘ ਚੰਦੀ, ਗੁਰਮੀਤ ਸਿੰਘ, ਇੰਦਰਜੀਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਕੈਮਿਸਟਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ 

ਸੁਨਾਮ ਵਿਖੇ ਸਜਾਇਆ ਦਸਤਾਰ ਚੇਤਨਾ ਮਾਰਚ 

ਪਾਲਾ ਸਿੰਘ ਬੀਕੇਯੂ (ਉਗਰਾਹਾਂ) ਦੀ ਛਾਜਲਾ ਇਕਾਈ ਦੇ ਪ੍ਰਧਾਨ ਬਣੇ 

ਸੁਨਾਮ ਵਿਖੇ ਵਿਸ਼ਾਲ ਝੰਡਾ ਯਾਤਰਾ ਦਾ ਆਯੋਜਨ 

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਫ਼ਰਾਰ

ਅਮਨਬੀਰ ਚੈਰੀ ਵੱਲੋਂ ਭਰਤੀ ਕਮੇਟੀ ਦੀਆਂ ਕਾਪੀਆਂ ਤਕਸੀਮ 

ਭਗਵੰਤ ਮਾਨ ਸਰਕਾਰ ਦਾ ਵਤੀਰਾ ਤਾਨਾਸ਼ਾਹੀ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਮਨਾਹੀ ਦੇ ਵੱਖ ਵੱਖ ਹੁਕਮ ਜਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ