ਹੁਸ਼ਿਆਰਪੁਰ : ਵਿਦੇਸ਼ਾਂ ਵਿੱਚ ਬੈਠੇ ਭਾਰਤ ਦੇਸ਼ ਦੀ ਏਕਤਾ,ਅਖੰਡਤਾ ਅਤੇ ਭਾਈਚਾਰਕ ਸਾਂਝ ਦੇ ਵਿਰੋਧੀ ਅਖੌਤੀ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਖਿਲਾਫ ਕੀਤੀਆਂ ਭੈੜੀਆਂ ਟਿੱਪਣੀਆਂ ਨਾਲ ਜਿਥੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਹੋਇਆ ਹੈ ਓਥੇ ਇਸ ਬਹੂਦਾ ਹਰਕਤ ਨਾਲ ਦੇਸ਼ ਦੇ ਕਰੋੜਾਂ ਆਦਿ ਵਾਸੀ ਬਹੁਜਨਾਂ ਦਾ ਸਮਾਜਿਕ ਅਪਮਾਨ ਹੋਇਆ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼ਹਿਰ ਦੇ ਵਾਰਡ ਨੰਬਰ 46 ਦੇ ਹੋਣਹਾਰ ਕੌਂਸਲਰ ਮੁਕੇਸ਼ ਕੁਮਾਰ ਮੱਲ੍ਹ ਨੇ ਸਾਡੇ ਪੱਤਰਕਾਰ ਨਾਲ ਇੱਕ ਵਿਸ਼ੇਸ਼ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਇਕੱਲੇ ਐਸਸੀ ਸਮਾਜ ਜਾਂ ਕਿਸੇ ਇਕ ਫਿਰਕੇ ਦੇ ਆਗੂ ਨਹੀਂ ਹਨ ਬਲਕਿ ਪੂਰੇ ਭਾਰਤ ਵਾਸੀਆਂ ਦੇ ਹਰਮਨ ਪਿਆਰੇ ਰਹਿਬਰ ਹਨ। ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਨਾਲ ਭਾਰਤ ਦਾ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਵਪਾਰਕ ਸਿਸਟਮ ਚੱਲਦਾ ਹੈ। ਕਿਸੇ ਵੀ ਫੁੱਟ-ਪਾਊ ਅਤੇ ਸ਼ਰਾਰਤੀ ਅਨਸਰ ਵੱਲੋਂ ਬਾਬਾ ਸਾਹਿਬ ਦੇ ਖਿਲਾਫ਼ ਇਹੋ ਜਿਹੀ ਘਟੀਆ ਸ਼ਬਦਾਵਲੀ ਵਰਤਣ ਨੂੰ ਆਦਿ ਵਾਸੀ ਐਸਸੀ ਸਮਾਜ ਸਹਿਣ ਨਹੀਂ ਕਰੇਗਾ। ਉਹਨਾਂ ਕਿਹਾ ਕਿ ਇਹੋ ਜਿਹੇ ਸ਼ਰਾਰਤੀ ਅਨਸਰ ਦੇਸ਼ ਅੰਦਰ ਪੱਖਪਾਤ, ਊਚ-ਨੀਚ ਤੇ ਜਾਤ-ਪਾਤ ਦਾ ਵੱਡੇ ਪੱਧਰ 'ਤੇ ਵਖਰੇਵਾਂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨਾਂ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਇਹੋ ਜਿਹੀਆਂ ਫੁੱਟ ਪਾਊ ਹਰਕਤਾਂ ਕਰਨ ਵਾਲਿਆਂ ਨੂੰ ਮੂੰਹ ਤੋੜ ਜਬਾਬ ਦੇਣ। ਉਨਾਂ ਕਿਹਾ ਕਿ ਡਾ. ਭੀਮ ਰਾਉ ਅੰਬੇਡਕਰ ਨੂੰ ਭਾਰਤ ਅੰਦਰ ਹੀ ਨਹੀਂ ਪੂਰੇ ਵਿਸ਼ਵ ਵਿੱਚ ਸਭ ਤੋਂ ਵੱਧ ਪੜ੍ਹੇ-ਲਿਖੇ ਹੋਣ ਦਾ ਮਾਣ ਪ੍ਰਾਪਤ ਹੈ ਇਸੇ ਕਰਕੇ ਭਾਰਤ ਸਰਕਾਰ ਵਲੋੰ ਉਨਾਂ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ। ਉਹਨਾਂ ਕਿਹਾ ਕਿ ਪੰਨੂ ਵਰਗੇ ਸ਼ਰਾਰਤੀ ਅਨਸਰ ਸਮਾਜ ਵਿਚ ਜ਼ਹਿਰ ਤੇ ਨਫਰਤ ਫੈਲਾਉਂਦੇ ਹਨ ਤੇ ਦੇਸ਼ ਨੂੰ ਤੋੜਨ ਦਾ ਯਤਨ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੇ ਕਰੋੜਾਂ ਆਦਿ ਵਾਸੀ ਬਹੁਜਨਾਂ ਨੂੰ ਸੰਵਿਧਾਨਕ ਅਧਿਕਾਰ ਲੈ ਕੇ ਦਿੱਤੇ ਜਿਸ ਸਦਕਾ ਅੱਜ ਸਮਾਜ ਪੜ੍ਹ ਲਿਖਕੇ ਰਾਸ਼ਟਰਪਤੀ, ਕੇਂਦਰੀ ਮੰਤਰੀ, ਮੁੱਖ ਮੰਤਰੀ, ਐਮ ਪੀ, ਐਮ ਐਲ ਏ ਅਤੇ ਸਰਕਾਰੀ ਚੰਗੀਆਂ ਚੰਗੀਆਂ ਨੌਕਰੀਆਂ ਦਾ ਅਨੰਦ ਮਾਣਦੇ ਹਨ। ਉਹਨਾਂ ਕਿਹਾ ਬਾਬਾ ਸਾਹਿਬ ਨੇ ਬਿਨਾਂ ਕਿਸੇ ਪੱਖ ਪਾਤ, ਭੇਦ ਭਾਵ ਦੇ ਸੰਵਿਧਾਨ ਅੰਦਰ ਹਰ ਵਰਗ ਨੂੰ ਬਰਾਬਰ ਦੇ ਅਧਿਕਾਰ ਲੈ ਕੇ ਦਿੱਤੇ ਹਨ ਨੀਚ ਅਤੇ ਅਬਲਾ ਕਹਿਣ ਵਾਲੀ ਔਰਤ ਨੂੰ ਬਰਾਬਰਤਾ ਦਾ ਅਧਿਕਾਰ ਦੇ ਕੇ ਸਿਰ ਦਾ ਤਾਜ ਬਣਾਇਆ। ਉਨਾਂ ਲੋਕਾ ਨੂੰ ਅਪੀਲ ਕੀਤੀ ਕਿ ਇਨਾਂ ਫੁੱਟ ਪਾਉਣ ਵਾਲੇ ਭਾਰਤ, ਪੰਜਾਬ ਦੀ ਅਮਨ ਸ਼ਾਂਤੀ ਨੂੰ ਅੱਗ ਲਾਉਣ ਵਾਲੇ ਲੋਕਾਂ ਦਾ ਡੱਟ ਕੇ ਵਿਰੋਧ ਕਰਨ ਅਤੇ ਆਪਸੀ ਪਿਆਰ ਏਕਤਾ ਭਾਈਚਾਰਕ ਸਾਂਝ ਬਣਾ ਕੇ ਰੱਖਣ। ਉਨਾਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਲੋਕਾਂ ਖਿਲਾਫ਼ ਸਖਤ ਕਾਰਵਾਈ ਕਰੇ