ਕੈਬਨਿਟ ਮੰਤਰੀ ਅਮਨ ਅਰੋੜਾ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ ਛੇ ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਮਗਰਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਨੂੰ ਪੂਰੀ ਤਰ੍ਹਾਂ ਅਣਗੋਲਿਆਂ ਕਰੀ ਰੱਖਿਆ ਭਗਵੰਤ ਮਾਨ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 9000 ਤੋਂ ਵਧੇਰੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ। ਉਨ੍ਹਾਂ ਆਖਿਆ ਕਿ ਪੜ੍ਹਾਈ ਲਈ ਉਸਾਰੂ ਮਾਹੌਲ ਅਤਿ ਆਧੁਨਿਕ ਸਿੱਖਿਆ ਪ੍ਰਣਾਲੀ, ਸਕੂਲੀ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿਦਿਅਕ ਟੂਰ, ਵਾਈ ਫਾਈ ਸੁਵਿਧਾ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਸਕਿਉਰਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ ਸੁਥਰੇ ਪਖਾਨੇ, ਖੇਡ ਮੈਦਾਨ, ਪੀਣ ਵਾਲਾ ਸਾਫ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਸਰਵੋਤਮ ਵਿਦਿਅਕ ਮਾਹੌਲ ਸਦਕਾ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇਈਈ ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਿਆ ਹੈ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਹੋਣਹਾਰ ਵਿਦਿਆਰਥੀ ਰੌਸ਼ਨ ਕੁਮਾਰ ਵੀ ਸ਼ਾਮਿਲ ਹੈ। ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਾਇੰਸ ਲੈਬ, ਲਾਈਬ੍ਰੇਰੀ, ਫਿਜਿਕਸ ਲੈਬ, ਬਾਇਓ ਲੈਬ, ਕੰਪਿਊਟਰ ਲੈਬ ਅਤੇ ਨਵੇਂ ਮਰਿਆਂ ਦੇ ਨੀਂਹ ਪੱਥਰ ਰੱਖੇ।