ਕੈਬਨਿਟ ਮੰਤਰੀ ਅਮਨ ਅਰੋੜਾ ਮਨਿੰਦਰ ਲਖਮੀਰਵਾਲਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨੌਜਵਾਨ ਆਗੂ ਅਤੇ ਲਖਮੀਰਵਾਲਾ ਦੇ ਸਰਬਸੰਮਤੀ ਨਾਲ ਸਰਪੰਚ ਬਣੇ ਮਨਿੰਦਰ ਸਿੰਘ ਲਖਮੀਰਵਾਲਾ ਨੂੰ ਸਰਪੰਚ ਯੂਨੀਅਨ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਬਣਨ 'ਤੇ ਮੁਬਾਰਕਬਾਦ ਦਿੱਤੀ| ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਨਿੰਦਰ ਸਿੰਘ ਲਖਮੀਰਵਾਲਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਮੂਹ ਸਰਪੰਚਾਂ ਦਾ ਧੰਨਵਾਦ ਕੀਤਾ| ਕੈਬਨਿਟ ਮੰਤਰੀ ਨੇ ਕਿਹਾ ਕਿ ਮਨਿੰਦਰ ਸਿੰਘ ਲਖਮੀਰਵਾਲਾ ਇੱਕ ਮਿਹਨਤੀ ਅਤੇ ਸੁਲਝੇ ਹੋਏ ਲੋਕਾਂ ਦੇ ਆਗੂ ਹਨ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਮਨਿੰਦਰ ਨਾ ਸਿਰਫ਼ ਸਰਪੰਚਾਂ ਦੇ ਹਿੱਤਾਂ ਦੀ ਰਾਖੀ ਕਰੇਗਾ ਸਗੋਂ ਪਿੰਡਾਂ ਦੇ ਸਹੀ ਵਿਕਾਸ ਦੀ ਨੀਤੀ 'ਤੇ ਵੀ ਪਹਿਰਾ ਦੇਵੇਗਾ। ਉਨ੍ਹਾਂ ਆਖਿਆ ਕਿ ਪਿੰਡਾਂ ਦੇ ਵਿਕਾਸ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਨਿੰਦਰ ਲਖਮੀਰਵਾਲਾ ਰਾਹੀਂ ਸਰਪੰਚਾਂ ਦੀਆਂ ਨਿੱਜੀ ਸਮੱਸਿਆਵਾਂ ਅਤੇ ਪਿੰਡਾਂ ਦੀਆਂ ਲੋੜਾਂ ਨੂੰ ਵਧੀਆ ਤਰੀਕੇ ਨਾਲ ਸਰਕਾਰ ਤੱਕ ਪਹੁੰਚਾਉਣਗੇ ਅਤੇ ਉਨ੍ਹਾਂ ਦਾ ਹੱਲ ਵੀ ਲੱਭਿਆ ਜਾਵੇਗਾ। ਉਨ੍ਹਾਂ ਸਰਪੰਚਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਦਾ ਵਿਕਾਸ ਕਰਕੇ ਰੰਗਲਾ ਪੰਜਾਬ ਬਣਾਉਣ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਸਰਪੰਚ ਦੀਪ ਸਿੰਘ, ਸਤਿਗੁਰ ਸਿੰਘ, ਬਾਬੂ ਸਿੰਘ ਨਮੋਲ, ਸੰਜੀਵ ਮੈਨਨ ਤੇ ਹੋਰ ਆਗੂ ਹਾਜ਼ਰ ਸਨ।