Friday, April 11, 2025

Malwa

ਮੋਗਾ ਸੈਕਸ ਸਕੈਂਡਲ ਕੇਸ ਕੋਰਟ ਨੇ ਸੁਣਾਈ ਸਜ਼ਾ

April 07, 2025 06:33 PM
SehajTimes

ਮੋਗਾ : 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ‘ਚ ਮੋਹਾਲੀ ਦੀ ਵਿਸ਼ੇਸ਼ 329 ਅਦਾਲਤ ਵੱਲੋਂ ਅੱਜ ਫੈਸਲਾ ਸੁਣਾਇਆ ਗਿਆ ਹੈ। ਮਾਮਲੇ ਵਿੱਚ ਕੋਰਟ ਨੇ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਮੁਲਜ਼ਮਾਂ ਨੂੰ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਚੌਥੇ ਮੁਲਜ਼ਮ ਨੂੰ 384 ਮਾਮਲੇ ਵਿੱਚ 8 ਸਾਲ ਦੀ ਸਜਾ ਅਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਮਾਮਲੇ ਵਿੱਚ ਇਨ੍ਹਾਂ ਵਿੱਚ ਤਤਕਾਲੀ ਐਸਐਸਪੀ ਦਵਿੰਦਰ ਸਿੰਘ ਗਰਚਾ, ਸਾਬਕਾ ਐਸਪੀ ਹੈੱਡਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ, ਸਾਬਕਾ ਐਸਐਚਓ ਥਾਣਾ ਸਿਟੀ ਮੋਗਾ ਰਮਨ ਕੁਮਾਰ ਅਤੇ ਥਾਣਾ ਸਿਟੀ ਮੋਗਾ ਦੇ ਤਤਕਾਲੀ ਐਸਐਚਓ, ਥਾਣਾ ਸਿਟੀ ਮੋਗਾ ਇੰਸਪੈਕਟਰ ਅਮਰਜੀਤ ਸਿੰਘ ਸ਼ਾਮਲ ਹਨ।

ਇਨ੍ਹਾਂ ਨੂੰ ਭ੍ਰਿਸ਼ਟਾਚਾਰ ਤੇ ਜਬਰੀ ਵਸੂਲੀ ਨਾਲ ਜੁੜੇ ਦੋਸ਼ਾਂ ‘ਚ ਠਹਿਰਾਇਆ ਗਿਆ। ਹਾਈਕੋਰਟ ਦੇ ਹੁਕਮਾਂ ‘ਤੇ 329 ਨੇ ਦਸੰਬਰ 2007 ‘ਚ ਕੇਸ ਦਰਜ ਕੀਤਾ ਸੀ। ਸੀਬੀਆਈ ਅਦਾਲਤ ਨੇ ਦਵਿੰਦਰ ਸਿੰਘ ਗਰਚਾ ਅਤੇ ਪੀਐਸ ਸੰਧੂ ਨੂੰ ਭ੍ਰਿਸ਼ਟਾਚਾਰ ਰੋਕਥਾਮ (ਪੀਸੀ) ਐਕਟ ਦੀ ਧਾਰਾ 13(1)(ਡੀ) ਦੇ ਨਾਲ 13(2) ਦੇ ਤਹਿਤ ਦੋਸ਼ੀ ਪਾਇਆ ਸੀ। ਰਮਨ ਕੁਮਾਰ ਅਤੇ ਅਮਰਜੀਤ ਸਿੰਘ ਨੂੰ ਵੀ ਪੀਸੀ ਐਕਟ ਦੀਆਂ ਇਨ੍ਹਾਂ ਹੀ ਧਾਰਾਵਾਂ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384 ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਅਮਰਜੀਤ ਸਿੰਘ ਨੂੰ ਧਾਰਾ 384 ਦੇ ਨਾਲ-ਨਾਲ ਧਾਰਾ 511 ਆਈਪੀਸੀ ਤਹਿਤ ਵੀ ਦੋਸ਼ੀ ਪਾਇਆ ਗਿਆ।

Have something to say? Post your comment

 

More in Malwa

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਫ਼ਰਾਰ

ਅਮਨਬੀਰ ਚੈਰੀ ਵੱਲੋਂ ਭਰਤੀ ਕਮੇਟੀ ਦੀਆਂ ਕਾਪੀਆਂ ਤਕਸੀਮ 

ਭਗਵੰਤ ਮਾਨ ਸਰਕਾਰ ਦਾ ਵਤੀਰਾ ਤਾਨਾਸ਼ਾਹੀ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਮਨਾਹੀ ਦੇ ਵੱਖ ਵੱਖ ਹੁਕਮ ਜਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ 

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ 11 ਨੂੰ : ਛਾਜਲਾ 

ਕਿਸਾਨਾਂ ਦਾ "ਮਾਨ" ਸਰਕਾਰ ਖ਼ਿਲਾਫ਼ ਰੋਹ ਭਖਿਆ 

ਬੰਬ ਧਮਾਕਿਆਂ ਕਾਰਨ ਪੰਜਾਬ 'ਚ ਸਹਿਮ ਦਾ ਮਾਹੌਲ : ਦਾਮਨ ਬਾਜਵਾ