Monday, April 07, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Malwa

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ

April 07, 2025 06:42 PM
SehajTimes

ਪਟਿਆਲਾ : ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿੱਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।
  ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਪੀ.ਏ.ਯੂ. ਦੀਆਂ ਸਿਫ਼ਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਈ ਕਰਵਾਉਣ ਲਈ ਸਿਫ਼ਾਰਿਸ਼ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੂਸਾ-44 ਕਿਸਮ ਝੁਲਸ ਰੋਗ ਦੀ ਬਿਮਾਰੀ ਅਤੇ ਕਈ ਪ੍ਰਕਾਰ ਦੇ ਰੱਸ ਚੁਸਣ ਵਾਲੇ ਕੀੜੇ ਮਕੌੜਿਆਂ ਤੋਂ ਜਲਦੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਰੱਖਦੀ ਹੈ ਇਸ ਦੇ ਪਰਾਲ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ, ਪਾਣੀ ਨੂੰ ਪ੍ਰਦੂਸ਼ਿਤ ਕਰਨ ਦੀ ਦਰ ਵਿਚ ਵਾਧਾ ਹੁੰਦਾ ਹੈ।
  ਇਸ ਤੋਂ ਇਲਾਵਾ ਝੋਨੇ ਦੇ ਹਾਈਬ੍ਰਿਡ ਬੀਜ ਮਹਿੰਗੇ ਰੇਟ ਮਿਲਦੇ ਹਨ ਅਤੇ ਇਹਨਾਂ ਦੀ ਜਿਨਸ ਵਿਚ ਐਮ.ਸੀ.ਆਈ. ਵੱਲੋਂ ਨਿਰਧਾਰਿਤ ਮਾਪਦੰਡਾਂ ਦੇ ਜ਼ਿਆਦਾ ਟੋਟਾ ਆਉਂਦਾ ਹੈ। ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਘੱਟ ਭਾਅ ਮਿਲਦਾ ਹੈ ਅਤੇ ਜ਼ਿਆਦਾ ਖੱਜਲ ਖੁਆਰੀ ਹੁੰਦੀ ਹੈ।
  ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਣਅਧਿਕਾਰਤ ਕਿਸਮਾਂ ਦੇ ਬੀਜਾਂ ਦੀ ਸੇਲ ਨੂੰ ਰੋਕਣ ਸਬੰਧੀ ਬਲਾਕ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਬੀਜ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਜਾਂ ਕਾਲਾ ਬਾਜ਼ਾਰੀ ਰਾਹੀਂ ਬੀਜ ਦਿੱਤਾ ਗਿਆ ਤਾਂ ਉਸ ਵਿਰੁੱਧ ਸੀਡ ਐਕਟ 1966 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।
  ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment