ਮਾਨਸਾ : ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕੀਤਾ ਹੈ। ਪੰਜਾਬ ਪੁਲਿਸ ਲੰਮੇ ਸਮੇਂ ਤੋਂ ਇਸ ਮੁਲਜ਼ਮ ਦੀ ਭਾਲ ਕਰ ਰਹੀ ਸੀ। ਜੀਵਨ ਜੋਤ ਦਾ ਨਾਮ ਮੂਸੇਵਾਲਾ ਕਤਲਕਾਂਡ ‘ਚ ਆਇਆ ਸੀ। ਉਦੋਂ ਤੋਂ ਹੀ ਪੰਜਾਬ ਪੁਲਿਸ ਇਸ ਦੀ ਭਾਲ ‘ਚ ਜੁਟੀ ਹੋਈ ਸੀ ਤੇ ਹੁਣ ਇਸ ਨੂੰ ਦਿੱਲੀ ਏਅਰਪੋਰਟ ਤੋਂ ਪੁਲਿਸ ਨੇ ਆਪਣੀ ਗ੍ਰਿਫਤ ਵਿੱਚ ਲੈ ਲਿਆ ਹੈ। ਮਾਨਸਾ ਪੁਲਿਸ ਦਿੱਲੀ ਪਹੁੰਚ ਕੇ ਇਸ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਵਾਪਸ ਮਾਨਸਾ ਲੈ ਕੇ ਆਵੇਗੀ।