ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੀਆਂ ਤਿੰਨ ਅਹਿਮ ਸੜਕਾਂ ਦੀ ਅਪਗ੍ਰੇਡੇਸ਼ਨ ਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਰਸਮੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਲੋਕਾਂ ਨੂੰ ਸਰਵੋਤਮ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ 19.59 ਕਰੋੜ ਰੁਪਏ ਦੀ ਲਾਗਤ ਨਾਲ਼ ਸੁਨਾਮ ਜਖੇਪਲ, ਧਰਮਗੜ੍ਹ ਰੋਡ ਨੂੰ ਅਪਗ੍ਰੇਡ ਕਰਨ ਦਾ ਕੰਮ ਸ਼ੁਰੂ ਕਰਵਾਉਂਦਿਆਂ ਦੱਸਿਆ ਕਿ 20.54 ਕਿਲੋਮੀਟਰ ਲੰਬੀ ਸੜਕ ਨੂੰ ਬਣਾਉਣ ਦਾ ਕੰਮ ਛੇ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। 23.16 ਕਰੋੜ ਦੀ ਲਾਗਤ ਨਾਲ ਸੁਨਾਮ ਬਖਸ਼ੀਵਾਲਾ ਬਰੇਟਾ ਰੋਡ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਵੀ ਰੱਖਿਆ ਸੁਨਾਮ ਬਿਗੜਵਾਲ ਮਰਦਖੇੜਾ ਰੋਡ ਦੀ ਅਪਗ੍ਰੇਡੇਸ਼ਨ ਦਾ ਕੰਮ ਵੀ ਸ਼ੁਰੂ ਕਰਵਾਇਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਤਿੰਨੇ ਸੜਕਾਂ ਹੀ ਪਿਛਲੇ ਲੰਬੇ ਸਮੇਂ ਤੋਂ ਮੁਰੰਮਤ ਨੂੰ ਤਰਸ ਰਹੀਆਂ ਸਨ ਅਤੇ ਇੱਥੋਂ ਲੰਘਣ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਮੌਕੇ ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ, ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਰਵੀ ਕਮਲ ਗੋਇਲ, ਹਰਵਿੰਦਰ ਸਿੰਘ ਨਾਮਧਾਰੀ, ਮਨਪ੍ਰੀਤ ਬਾਂਸਲ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਮਨੀਸ਼ ਸੋਨੀ, ਮਨੀ ਸਰਾਓ, ਮੰਗਲ ਕਾਲਾ, ਸੁਭਾਸ਼ ਤਨੇਜਾ, ਲਵਦੀਪ ਸਿੰਘ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਬਿਗੜਵਾਲ, ਸਰਪੰਚ ਜਸਵੀਰ ਸਿੰਘ ਵੀ ਹਾਜ਼ਰ ਸਨ।