ਸੁਨਾਮ : ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸੁਸ਼ੀਲ ਕੁਮਾਰ ਗੋਇਲ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ ਕਰੀਬ 73 ਵਰ੍ਹਿਆਂ ਦੇ ਸਨ ਸੁਸ਼ੀਲ ਗੋਇਲ ਇਸ ਸਮੇਂ ਅਸਟ੍ਰੇਲੀਆ ਆਪਣੇ ਪੁੱਤਰ ਪੁਨੀਤ ਗੋਇਲ ਨੂੰ ਮਿਲਣ ਗਏ ਹੋਏ ਸਨ। ਉਨਾਂ ਦੇ ਇਸ ਬੇਵਕਤੀ ਅਕਾਲ ਚਲਾਣੇ 'ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਵਿੱਤ ਮੰਤਰੀ, ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਵਿਨਰਜੀਤ ਸਿੰਘ ਗੋਲਡੀ, ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ, ਇੰਦਰਮੋਹਨ ਸਿੰਘ ਲਖਮੀਰਵਾਲਾ, ਮੈਡਮ ਦਾਮਨ ਥਿੰਦ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਪਿ੍ਤਪਾਲ ਸਿੰਘ ਹਾਂਡਾ, ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ, ਮਾਸਟਰ ਰਚਨਾ ਰਾਮ, ਗੁਰਚਰਨ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਨਿਰਮਾਣ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਗਿਆਨ ਸਿੰਘ ਸੰਧੇ, ਸੁਰਿੰਦਰ ਸਿੰਘ ਘਾਸੀਵਾਲਾ, ਸਤਿਗੁਰ ਸਿੰਘ ਨਮੋਲ, ਕੰਵਲਜੀਤ ਸਿੰਘ ਲੱਕੀ ਧਾਲੀਵਾਲ, ਇਸ਼ਵਰਮੀਤ ਸਿੰਘ ਮਿੱਠੂ ਛਾਹੜ, ਰਜਿੰਦਰ ਕੁਮਾਰ ਬਬਲੀ, ਨਰਿੰਦਰ ਸਿੰਘ ਸੰਗਤੀਵਾਲਾ ਆਦਿ ਨੇ ਗੋਇਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦੇਈਏ ਸੁਸ਼ੀਲ ਕੁਮਾਰ ਗੋਇਲ ਕ਼ਰੀਬ ਚਾਰ ਦਹਾਕਿਆਂ ਤੱਕ ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਹਨ।