Saturday, April 19, 2025

Malwa

ਆਦਰਸ਼ ਸਕੂਲ ਮਾਮਲੇ 'ਚ ਇਨਸਾਫ਼ ਦੇਣ ਤੋਂ ਭੱਜ ਰਹੀ ਸਰਕਾਰ : ਜੋਗਿੰਦਰ ਉਗਰਾਹਾਂ  

April 08, 2025 04:59 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਆਦਰਸ਼ ਸਕੂਲਾਂ ਦੇ ਮਾਮਲੇ ਵਿੱਚ ਇਨਸਾਫ਼ ਕਰਨ ਤੋਂ ਕਿਉਂ ਭੱਜ ਰਹੀ ਹੈ। ਠੇਕੇਦਾਰਾਂ ਦਾ ਪੱਖ ਲੈਣ ਦੀ ਬਜਾਏ ਸਰਕਾਰ ਨੂੰ ਜਨਤਕ ਹਿੱਤਾਂ ਦੀ ਰੱਖਿਆ ਕਰਨੀ ਚਾਹੀਦੀ ਹੈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣ ਦੀ ਲੋੜ ਹੈ। ਮੰਗਲਵਾਰ ਨੂੰ ਸੁਨਾਮ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਹਰ ਤਰ੍ਹਾਂ ਦੇ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ। ਸਰਕਾਰ ਦਾ ਧੱਕੇਸ਼ਾਹੀ ਵਾਲਾ ਰਵਈਆ ਜਨਤਕ ਹਿੱਤ ਵਿੱਚ ਉਠਾਈ ਗਈ ਆਵਾਜ਼ ਨੂੰ ਕੁੱਝ ਸਮੇਂ ਲਈ ਹੌਲੀ ਕਰ ਸਕਦਾ ਹੈ ਪਰ ਇਸਨੂੰ ਦਬਾਅ ਨਹੀਂ ਸਕਦਾ। ਇੱਕ ਸਵਾਲ ਦੇ ਜਵਾਬ ਵਿੱਚ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੈਸਲੇ ਮਜ਼ਦੂਰ ਵਰਗ ਦੇ ਹਿੱਤ ਵਿੱਚ ਨਹੀਂ ਹਨ ਸਗੋਂ ਵੱਡੇ ਪੂੰਜੀਪਤੀਆਂ ਦੇ ਵਿੱਤੀ ਹਿੱਤਾਂ ਦੀ ਪੂਰਤੀ ਹੋ ਰਹੀ ਹੈ। ਇਸ ਨਾਲ ਸਮਾਜ ਵਿੱਚ ਅਮੀਰ ਅਤੇ ਗਰੀਬ ਵਿਚਕਾਰ ਪਾੜਾ ਹੋਰ ਵਧੇਗਾ। ਇਹ ਸਮਾਜ ਲਈ ਬਹੁਤ ਖ਼ਤਰਨਾਕ ਸਾਬਤ ਹੋਵੇਗਾ। ਅਜਿਹੀ ਸਥਿਤੀ ਵਿੱਚ ਅਰਾਜਕਤਾ ਫੈਲ ਜਾਵੇਗੀ। ਸਰਕਾਰ ਨੂੰ ਅਜਿਹੇ ਫੈਸਲੇ ਲੈਣ ਤੋਂ ਬਚਣਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਲਗਾਤਾਰ ਮੰਗ ਕਰ ਰਹੀ ਹੈ ਕਿ ਸਰਕਾਰਾਂ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਅਤੇ ਆਮ ਕਾਮਿਆਂ ਦੇ ਹੱਕ ਵਿੱਚ ਫੈਸਲੇ ਲੈਣ। ਇਨ੍ਹਾਂ ਵਰਗਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਕੰਮ ਕੀਤਾ ਜਾਣਾ ਚਾਹੀਦਾ ਹੈ। ਪਰ ਇਨ੍ਹਾਂ ਵਰਗਾਂ ਦੇ ਹਿੱਤਾਂ ਦੀ ਬਲੀ ਦੇਣ ਅਤੇ ਪੂੰਜੀਵਾਦੀ ਸੋਚ ਨੂੰ ਉਤਸ਼ਾਹਿਤ ਕਰਨ ਨਾਲ ਦੇਸ਼ ਨੂੰ ਕੋਈ ਲਾਭ ਨਹੀਂ ਹੋਵੇਗਾ। ਦੇਸ਼ ਦੀ ਆਰਥਿਕਤਾ ਨੂੰ ਪੂੰਜੀਪਤੀਆਂ ਦੇ ਹਵਾਲੇ ਕਰਨਾ ਸਰਾਸਰ ਬੇਇਨਸਾਫ਼ੀ ਹੈ ਇਸਦੇ ਵਿਰੁੱਧ ਲੜਾਈ ਜਾਰੀ ਰੱਖੇਗੀ। 

Have something to say? Post your comment

 

More in Malwa

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ

ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਨੇ ਲਗਾਇਆ ਮਾਲਵਾ ਪੂਰਵੀ ਜ਼ੋਨ ਦਾ ਕੋਆਡੀਨੇਟਰ