ਹੁਸ਼ਿਆਰਪੁਰ ਚੱਗਰਾਂ : ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਦੇ 8ਵੀਂ ਜਮਾਤ ਦੇ ਨਤੀਜੇ 100% ਰਹੇ। ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਕੂਲ ਦੀ ਸ਼ਾਨ ਵਧਾਈ। ਪ੍ਰਭਜੋਤ ਸਿੰਘ ਨੇ 90% ਤਰਨਵੀਰ ਸਿੰਘ ਨੇ 85.5% ਅਤੇ ਗੁਰਸਿਮਰਨ 85% ਨੰਬਰ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।
ਸਕੂਲ ਪ੍ਰਬੰਧਨ, ਚੇਅਰਮੈਨ ਡਾਕਟਰ ਅਸ਼ੀਸ਼ ਸਰੀਨ ਜੀ, ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਅਰੋੜਾ ਕੋਆਰਡੀਨੇਟਰ ਅਸ਼ੋਕ ਕੁਮਾਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਉੱਚ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਉਤਕ੍ਰਿਸ਼ਟ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਸਕੂਲ ਐਸੈਂਬਲੀ ਵਿੱਚ ਸਨਮਾਨਿਤ ਕੀਤਾ ਗਿਆ।