ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 09-04-2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜਿਲ੍ਹਾਂ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 09-04-2025 (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਡੀ ਮਾਰਟ ਮੋਹਾਲੀ, ਏਰੀਅਲ ਟੈਲੀਕਾਮ, ਆਈ.ਡੀ.ਐੱਫ.ਸੀ ਬੈਂਕ, ਮੁਰਾਰੀ ਸਰਵਿਸਿਜ਼ ਅਤੇ ਪੀ ਵੀ ਆਰ ਇਨੋਕਸ ਲਿਮਿਟਡ (D-Mart Mohali, Aerial Telecom, IDFC First Bank, Murari Services, PVR Inox ltd) ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਪਿੱਕਰ, ਪੈੱਕਰ, ਕੈਸ਼ੀਅਰ, ਸੁਪਰਵਾਈਜ਼ਰ, ਡਾਟਾ ਐਂਟਰੀ ਓਪਰੇਟਰਜ਼ (Picker, packer, Cashier, Supervisor, , Data Entry Operators) ਆਦਿ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੋਹਾਲੀ ਹੋਵੇਗਾ। ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਬਾਰਵੀ ਅਤੇ ਗਰੈਜੂਏਸ਼ਨ ਪਾਸ ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, Resume ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।