Tuesday, April 15, 2025

Education

ਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰ

April 09, 2025 04:21 PM
SehajTimes

ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਦੇ ਫੰਡ ਜਾਰੀ ਕੀਤੇ ਗਏ : ਗੁਰਲਾਲ ਘਨੌਰ

ਘਨੌਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਫੰਡ ਜਾਰੀ ਹੋਏ ਹਨ, ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉੱਥੇ ਬਣੇ ਸਮਾਰਟ ਕਮਰੇ ਸਕੂਲਾਂ ਨੂੰ ਚਾਰ ਚੰਨ ਲਗਾਉਂਦੇ ਹਨ।
  ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਘਨੌਰ ਵਿਖੇ ਬਣੇ ਸਮਾਰਟ ਕਮਰਿਆਂ ਦਾ ਉਦਘਾਟਨ ਗੁਰਲਾਲ ਘਨੌਰ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਘਨੌਰ ਹਲਕੇ ਦੇ ਅੱਜ ਚਾਰ ਸਰਕਾਰੀ ਸਕੂਲਾਂ ’ਚ ਸਵਾ ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਤਾਮਕ ਸਿੱਖਿਆ ਲਈ ਵਚਨਬੱਧ ਹੈ। ਇਸ ਦੇ ਨਾਲ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਰੋੜਾਂ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਨਾਲ ਸਮਾਰਟ ਕਮਰਿਆਂ ਦੀ ਉਸਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
  ਇਸੇ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਘਨੌਰ ਵਿੱਚ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ ਹੈ ਜੋ ਕਿ ਪ੍ਰੋਜੈਕਟਰ, ਉੱਚ ਕੋਟੀ ਦੇ ਮਜਬੂਤ ਡੈਸਕ ਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਨਾਲ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ। ਉਨ੍ਹਾਂ ਸਮੂਹ ਮਾਤਾ-ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ।
  ਇਸ ਮੌਕੇ ਇੰਦਰਜੀਤ ਸਿੰਘ ਸਿਆਲੂ ਸਰਪੰਚ, ਪਿੰਦਰ ਸਰਪੰਚ,ਸੰਦੀਪ ਸਰਪੰਚ ਜ਼ਰੀਕਪੁਰ,ਵਿਸਕੀ ਚਪੜ,ਸ. ਧਰਮਿੰਦਰ ਸਿੰਘ ਬੀ.ਪੀ.ਈ.ਓ.ਘਨੌਰ, ਪ੍ਰਧਾਨ ਮਨਦੀਪ ਕੌਰ ਹੰਜਰਾਂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਪੰਮਾ,ਸੀਨੀਅਰ ਵਾਈਸ ਪ੍ਰਧਾਨ ਅੰਕਿਤ ਸੂਦ, ਵਾਈਸ ਪ੍ਰਧਾਨ ਰਵੀ ਘਨੌਰ, ਮੁਖਤਿਆਰ ਸਿੰਘ ਕੌਂਸਲਰ,ਬਲਾਕ ਪ੍ਰਧਾਨ ਮੱਖਣ ਖਾਨ,ਸਰਦਾਰੋ ਕੌਂਸਲਰ, ਆਪ ਆਗੂ ਸੁਰਿੰਦਰ ਤੁਲੀ,ਕੌਂਸਲਰ ਵੀਨਾ ਰਾਣੀ,ਕੌਂਸਲਰ ਚਰਨਜੀਤ ਕੌਰ, ਆਪ ਆਗੂ ਪ੍ਰੇਮ ਵੱਡੇਚ, ਕੌਂਸਲਰ ਬਲਜਿੰਦਰ ਸਿੰਘ,ਨਿਰਮਲ ਘਨੌਰ  ਕੁਲਦੀਪ ਗੱਬਰ, ਰਾਮ ਆਸਰਾ, ਸਿੰਦਰ ਕੌਰ ਕੌਂਸਲਰ,ਸਨਦੀਪ ਸਰਪੰਚ,ਨਰ ਸਿੰਘ ਸਰਪੰਚ, ਹਰਦੀਪ ਸਰਪੰਚ, ਕੁਲਦੀਪ ਸਰਪੰਚ, ਦਲਜੀਤ ਸਰਪੰਚ, ਬਿਨੀ ਬਾਂਸਲ, ਹਰਜਿੰਦਰ ਸਿੰਘ, ਜਗਦੀਪ ਸਰਪੰਚ, ਪਵਿੱਤਰ ਕਮਾਲਪੁਰ, ਸਰਪੰਚ ਕਰਮ ਸਿੰਘ, ਗੁਰਮੀਤ ਸਿੰਘ, ਕੁਲਵਿੰਦਰ ਅੰਟਾਲ, ਦਰਸ਼ਨ ਮੰਜ਼ੋਲੀ, ਸਾਬਾ ਵੜੈਚ, ਵੰਸ਼ ਮਲਣ, ਗੁਰਬਚਨ ਨੰਬਰਦਾਰ, ਬਲਜਿੰਦਰ ਨੰਬਰਦਾਰ, ਰਾਜਪਾਲ ਸਰਪੰਚ, ਸਕੂਲ ਐਸ.ਐਮ.ਸੀ. ਕਮੇਟੀ , ਸੀ.ਐੱਚ.ਟੀ. ਮੰਜ਼ੋਲੀ ਸੁਨੀਲ ਕੁਮਾਰ, ਬੀ.ਐਸ.ਓ.ਘਨੌਰ ਹਰਮੋਹਿੰਦਰ ਸਿੰਘ, ਸੀ.ਐੱਚ.ਟੀ. ਬਘੌਰਾ ਕੁਲਵੰਤ ਸਿੰਘ,ਸਕੂਲ ਇੰਚਾਰਜ ਮਨਮੋਹਣ ਸਿੰਘ, ਰਜਿੰਦਰ ਕੌਰ, ਪਲਵਿੰਦਰ ਕੌਰ, ਅਮਰਜੀਤ ਕੌਰ, ਕਮਲਜੀਤ ਕੌਰ, ਮੋਹਿਤ ਬਾਵਾ, ਬੀ.ਆਰ.ਸੀ. ਅਮਨ ਸਿੰਘ ਅਤੇ ਨਿਰਭੈ ਜਰਗ, ਹਰਦੀਪ ਸੰਧੂ , ਗੁਰਦੀਪ ਅੰਟਾਲ, ਕ੍ਰਿਸ਼ਨ ਸਿੰਘ, ਰਵਿੰਦਰ ਕੁਮਾਰ ਆਦਿ ਹਾਜ਼ਰ ਸਨ।

Have something to say? Post your comment

 

More in Education

ਬੇਗਮਪੁਰਾ ਟਾਈਗਰ ਫੋਰਸ ਨੇ ਸਰਕਾਰੀ ਮਿਡਲ ਸਮਾਰਟ ਸਕੂਲ ਬਸੀ ਬਾਹਿਦ ਵਿਖੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਕਿਤਾਬਾਂ ਵੰਡੀਆਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਪੀ ਡੀ ਆਰੀਆ ਸਕੂਲ 'ਚ  ਦਿਵਿਆਂਗ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਡਾਂਸ ਮੁਕਾਬਲੇ ਕਰਵਾਏ

ਸੁਨਾਮ ਵਿਖੇ ਪੜ੍ਹਾਈ 'ਚ ਅੱਵਲ ਰਹੇ ਵਿਦਿਆਰਥੀ ਸਨਮਾਨਤ 

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਡੇਰਾਬੱਸੀ ਹਲਕੇ ਦੇ ਸਕੂਲਾਂ ’ਚ 1.26 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਡੇਰਾਬੱਸੀ ਹਲਕੇ ’ਚੋਂ ਪੰਜਾਬ ਸਕੂਲ ਸਿਖਿਆ ਬੋਰਡ ’ਚੋਂ ਅਵਲ ਰਹਿਣ ’ਤੇ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਐਲਾਨ

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ : ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਿੱਖਿਆ ਕ੍ਰਾਂਤੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਠਾਨਕੋਟ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ : ਹਰਪਾਲ ਸਿੰਘ ਚੀਮਾ