Monday, April 14, 2025

Education

70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ : ਹਰਭਜਨ ਸਿੰਘ ਈ.ਟੀ.ਓ

April 09, 2025 05:46 PM
SehajTimes

ਕਰੀਬ 1.54 ਕਰੋੜ ਰੁਪਏ ਦੀ ਲਾਗਤ ਨਾਲ 7 ਸਕੂਲਾਂ ਦੀ ਬਦਲੇਗੀ ਨੁਹਾਰ

ਅੰਮ੍ਰਿਤਸਰ : ਦੇਸ਼ ਦੀ ਆਜ਼ਾਦੀ ਦੇ 70 ਸਾਲ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਕੰਮ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਦੇ ਹਿੱਸੇ ਆਇਆ ਹੈ ਜਿਸ ਤਹਿਤ ਸਕੂਲਾਂ ਵਿਚ ਸਮਰਾਟ ਕਲਾਸ ਰੂਮ, ਆਧੁਨਿਕ ਪੈ੍ਕਟੀਕਲ ਲੈਬ,ਖੇਡ ਮੈਦਾਨ, ਸੂਚਨਾ ਤਕਨਾਲੋਜੀ ਦੀ ਵਰਤੋ ਕਰਕੇ ਸਕੂਲਾਂ ਦੇ ਬੱਚਿਆਂ ਨੂੰ ਸਮੇ ਦੇ ਹਾਣੀ ਬਣਾਇਆ ਜਾ ਰਿਹਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਿੱਖਿਆ ਕ੍ਰਾਂਤੀ ਤਹਿਤ ਜੰਡਿਆਲਾ ਵਿਧਾਨ ਸਭਾ ਹਲਕੇ ਅੰਦਰ 7 ਵੱਖ ਵੱਖ ਸਕੂਲਾਂ ਦੀ ਬਿਲਡਿੰਗਾਂ ਦਾ ਉਦਘਾਟਨ ਕਰਦਿਆਂ ਕੀਤਾ। ਉਨਾਂ ਦੱਸਿਆ ਕਿ 20.13 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਐਲੀਮੈਟਰੀ ਸਕੂਲ ਧੀਰੇਕੋਟ ਵਿਖੇ ਚਾਰਦੀਵਾਰੀ, ਆਂਗਣਵਾੜੀ ਕਮਰਾ ਅਤੇ ਨਵੇ ਕਮਰੇ ਦੀ ਉਸਾਰੀ, 2.70 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਮਿਡਲ ਸਕੂਲ ਧੀਰੇਕੋਟ ਵਿਖੇ ਚਾਰਦੀਵਾਰੀ ਅਤੇ ਨਵੇ ਬਾਥਰੂਮ, 12.37 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਐਲੀਮੈਟਰੀ ਸਕੂਲ ਗਹਿਰੀ ਵਿਖੇ ਨਵੇ ਕਲਾਸ ਰੂਮ ਅਤੇ ਬਾਥਰੂਮ, 20.63 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਐਲੀਮੈਟਰੀ ਸਕੂਲ ਭੰਗਵਾਂ ਵਿਖੇ ਚਾਰਦੀਵਾਰੀ , ਆਂਗਣਵਾੜੀ ਕਮਰਾ, ਆਰ ਓ ਸਿਸਟਮ ਅਤੇ ਨਵੇ ਕਮਰੇ ਦੀ ਉਸਾਰੀ, 2.36 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਮਿਡਲ ਸਕੂਲ ਭੰਗਵਾਂ ਵਿਖੇ ਛੱਤਾਂ ਦੀ ਰਿਪੇਅਰ, 48.62 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਹਾਈ ਸਕੂਲ ਟਾਂਗਰਾ ਵਿਖੇ ਚਾਰਦੀਵਾਰੀ, ਨਵੇ ਕਮਰੇ ਦੀ ਉਸਾਰੀ,ਲਾਇਬਰੇਰੀ,ਆਰਟ ਐਡ ਕਰਾਫਟ ਰੂਮ ਅਤੇ ਇੰਟਰਲਾਕਿੰਗ ਟਾਈਲਜ਼, 47.20 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਐਲੀਮੈਟਰੀ ਸਕੂਲ ਟਾਂਗਰਾ ਵਿਖੇ ਸਾਫ ਪਾਣੀ, ਟਾਇਲਟ, ਨਵੇ ਕਮਰੇ ਦੀ ਉਸਾਰੀ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਿਰਫ ਸ਼ਹਿਰੀ ਨਹੀ ਸਗੋ ਸਰਹੱਦੀ ਖੇਤਰਾਂ ਦੇ ਸਕੂਲਾਂ ਨੂੰ ਵੀ ਵਧੀਆਂ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ,ਜਿਸ ਵਿਚ ਸਕੂਲਾਂ ਦੀ ਲੋੜ ਅਨੁਸਾਰ ਸਮਰਾਟ ਕਲਾਸ ਰੂਮ,ਇੰਟਰਨੈਟ ਸੁਵਿਧਾ,ਸਾਫ ਸੁਥਰੇ ਬਾਥਰੂਮ, ਕਲਾਸਾਂ ਵਿਚ ਵਧੀਆਂ ਫਰਨੀਚਰ ਅਤੇ ਖੇਡ ਮੈਦਾਨ ਵੀ ਤਿਆਰ ਕੀਤੇ ਜਾ ਰਹੇ ਹਨ।

ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਵਿਰੋਧੀ ਪਾਰਟੀਆਂ ਤੇ ਤੰਜ਼ ਕਸਦਿਆਂ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਵੱਲ ਧਿਆਨ ਦਿੱਤਾ ਹੁੰਦਾ ਤਾਂ ਮੌਜੂਦਾ ਸਰਕਾਰ ਨੂੰ ਬੁਨਿਆਦੀ ਢਾਂਚੇ ਨੂੰ ਤਿਆਰ ਕਰਨ ਦੀ ਬਜਾਏ ਸਕੂਲਾਂ ਦੇ ਹੋਰ ਆਧੁਨਿਕਕਰਨ ਦਾ ਕੰਮ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਕੇਵਲ ਵਿਰੋਧ ਹੀ ਕਰਨੀਆਂ ਜਾਣਦੀਆਂ ਹਨ ਜੇਕਰ ਇੰਨ੍ਹਾਂ ਸਰਕਾਰਾਂ ਨੇ ਸਰਹੱਦੀ ਖੇਤਰ ਦੇ ਸਕੂਲਾਂ ਦੀ ਨਕਸ਼ ਨੁਹਾਰ ਬਦਲੀ ਹੁੰਦੀ ਤਾਂ ਅੱਜ ਪੰਜਾਬ ਨੂੰ ਸਿੱਖਿਆ ਕ੍ਰਾਂਤੀ ਦੀ ਜ਼ਰੂਰਤ ਸ਼ਾਇਦ ਨਾ ਪੈਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਸ਼ੁਰੂ ਤੋ ਹੀ ਸੰਜੀਦੀਗੀ ਨਾਲ ਆਪਣਾ ਕੰਮ ਕਰ ਰਹੀ ਹੈ, ਜਿਸ ਦੇ ਸਿੱਟੇ ਵਜੋ ਸਕੂਲ ਆਫ ਐਮੀਨੈਸ,ਆਮ ਆਦਮੀ ਕਲੀਨਿਕ ਜਿਥੇ ਮਰੀਜਾਂ ਨੂੰ ਮੁਫਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਐਲੀਮੈਟਰੀ ਸ: ਕੰਵਲਜੀਤ ਸਿੰਘ, ਜਿਲਾ ਸਿੱਖਿਆ ਅਫਸਰ ਸੈਕੰਡਰੀ ਸ: ਹਰਭੰਗਵੰਤ ਸਿੰਘ, ਡਿਪਟੀ ਡੀਈਓ ਅੰਜੂ ਬਾਲਾ, ਚੇਅਰੈਮਨ ਗੁਰਬਿੰਦਰ ਸਿੰਘ, ਚੇਅਰਮੈਨ ਸ਼ਨਾਖ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਸਰਪੰਚ-ਪੰਚ ਸਮੇਤ ਸਕੂਲੀ ਬੱਚਿਆਂ ਤੋ ਇਲਾਵਾ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।

ਇਸ ਮੌਕੇ ਹਾਜ਼ਰ ਸਕੂਲੀ ਬੱਚਿਆਂ ਦੇ ਮਾਪਿਆਂ ਵਲੋ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਗਿਆ ਕਿ ਉਨ੍ਹਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋ ਵਧੀਆਂ ਪੜ੍ਹਾਈ ਸਰਕਾਰੀ ਸਕੂਲਾਂ ਵਿਚ ਮਿਲ ਰਹੀ ਹੈ ਅਤੇ ਕੋਈ ਫੀਸ ਵੀ ਨਹੀ ਲੱਗਦੀ ਤੇ ਕਿਤਾਬਾਂ ਵੀ ਮੁਫਤ ਮਿਲਦੀਆਂ ਹਨ।

Have something to say? Post your comment

 

More in Education

ਬੇਗਮਪੁਰਾ ਟਾਈਗਰ ਫੋਰਸ ਨੇ ਸਰਕਾਰੀ ਮਿਡਲ ਸਮਾਰਟ ਸਕੂਲ ਬਸੀ ਬਾਹਿਦ ਵਿਖੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਕਿਤਾਬਾਂ ਵੰਡੀਆਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਪੀ ਡੀ ਆਰੀਆ ਸਕੂਲ 'ਚ  ਦਿਵਿਆਂਗ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਡਾਂਸ ਮੁਕਾਬਲੇ ਕਰਵਾਏ

ਸੁਨਾਮ ਵਿਖੇ ਪੜ੍ਹਾਈ 'ਚ ਅੱਵਲ ਰਹੇ ਵਿਦਿਆਰਥੀ ਸਨਮਾਨਤ 

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਡੇਰਾਬੱਸੀ ਹਲਕੇ ਦੇ ਸਕੂਲਾਂ ’ਚ 1.26 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਡੇਰਾਬੱਸੀ ਹਲਕੇ ’ਚੋਂ ਪੰਜਾਬ ਸਕੂਲ ਸਿਖਿਆ ਬੋਰਡ ’ਚੋਂ ਅਵਲ ਰਹਿਣ ’ਤੇ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਐਲਾਨ

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਠਾਨਕੋਟ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ : ਹਰਪਾਲ ਸਿੰਘ ਚੀਮਾ

ਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰ