Monday, April 14, 2025

Chandigarh

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

April 09, 2025 06:17 PM
SehajTimes

77 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 437 ਸ਼ੱਕੀ ਵਿਅਕਤੀਆਂ ਦੀ ਕੀਤੀ ਜਾਂਚ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ 40ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3.7 ਕਿਲੋ ਹੈਰੋਇਨ, 253 ਕਿਲੋ ਭੁੱਕੀ ਅਤੇ 98800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 40 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5535 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 399 ਸਥਾਨਾਂ 'ਤੇ ਛਾਪੇਮਾਰੀ ਕੀਤੀ ਹੈ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 66 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 437 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ।

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ